ਨਵੀਂ ਦਿੱਲੀ, 21 ਜਨਵਰੀ (ਪੀ.ਟੀ.ਆਈ.)-ਭਾਰਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸ਼ਾਂਤੀ ਬੋਰਡ ਦਾ ਹਿੱਸਾ ਬਣਨ ਦੇ ਸੱਦੇ 'ਤੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਹੈ, ਜੋ ਗਾਜ਼ਾ 'ਚ ਸਥਾਈ ਸ਼ਾਂਤੀ ਲਿਆਉਣ ਅਤੇ ਸੰਭਾਵਿਤ ਤÏਰ 'ਤੇ ਵਿਸ਼ਵਵਿਆਪੀ ਟਕਰਾਵਾਂ ਨੂੰ ਹੱਲ ਕਰਨ ਲਈ ਕੰਮ ਕਰੇਗਾ | ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਪਤਾ ਲੱਗਾ ਹੈ ਕਿ ਭਾਰਤ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਕਰ ਰਿਹਾ ਹੈ ਕਿਉਂਕਿ ਪਹਿਲ 'ਚ ਸੰਵੇਦਨਸ਼ੀਲ ਮੁੱਦੇ ਸ਼ਾਮਿਲ ਹਨ |