ਨਵੀਂ ਦਿੱਲੀ, 21 ਜਨਵਰੀ (ਪੀ.ਟੀ.ਆਈ.)-ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਵੀਰਵਾਰ ਨੂੰ ਆਪਣਾ ਹੁਕਮ ਸੁਣਾ ਸਕਦੀ ਹੈ | ਵਿਸ਼ੇਸ਼ ਜੱਜ ਡੀ.ਆਈ.ਜੀ. ਵਿਨੈ ਸਿੰਘ ਨੇ ਪਿਛਲੇ ਸਾਲ ਦਸੰਬਰ 'ਚ ਮਾਮਲੇ 'ਚ ਅੰਤਿਮ ਬਹਿਸ ਪੂਰੀ ਹੋਣ ਤੋਂ ਬਾਅਦ 22 ਜਨਵਰੀ ਲਈ ਹੁਕਮ ਰਾਖਵਾਂ ਰੱਖ ਲਿਆ ਸੀ |