ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-'ਗੁਰੂ ਸਾਹਿਬਾਨ ਦੇ ਅਪਮਾਨ' ਮਾਮਲੇ ਬਾਰੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ¢ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਦਿੱਲੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ | ਦਿੱਲੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਸ. ਵਿਰਕ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤਿ੍ੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਮਨਵੀਤ ਸਿੰਘ ਸ਼ਾਮਿਲ ਸਨ¢