1984 ਦੇ ਕੇਸਾਂ ਦੀ ਪੈਰਵੀ ਕਰਨ ਵਾਲੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਰਾਊਜ਼ ਐਵੇਨਿਊ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿਚ ਅਪੀਲ ਕੀਤੀ ਜਾਵੇਗੀ¢ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਫੂਲਕਾ ਨੇ ਦੱਸਿਆ ਕਿ ਇਸ ਮਾਮਲੇ ਵਿਚ 17 ਸਾਲ ਦੇ ਗੁਰਚਰਨ ਸਿੰਘ ਦੇ ਪਿਤਾ ਦੇ ਟਰੱਕ ਨੂੰ ਭੀੜ ਨੇ ਅੱਗ ਦੇ ਹਵਾਲੇ ਕਰ ਦਿੱਤਾ ਤੇ ਇਸ ਬੱਚੇ ਨੂੰ ਵੀ ਉਸ ਵਿਚ ਸੁੱਟ ਦਿੱਤਾ ਸੀ¢ ਇਹ ਬੱਚਾ ਅੱਧੇ ਤੋਂ ਜ਼ਿਆਦਾ ਸੜ ਗਿਆ ਅਤੇ 24 ਸਾਲ ਬੈੱਡ 'ਤੇ ਰਹਿਣ ਤੋਂ ਬਾਅਦ 2008 ਵਿਚ ਉਸ ਦੀ ਮੌਤ ਹੋ ਗਈ¢ ਫੂਲਕਾ ਨੇ ਦੱਸਿਆ ਕਿ ਗੁਰਚਰਨ ਸਿੰਘ ਕਹਿੰਦਾ ਰਿਹਾ ਕਿ ਉਸ ਸਮੇਂ ਸੱਜਣ ਕੁਮਾਰ ਭੀੜ ਦੀ ਅਗਵਾਈ ਕਰ ਰਿਹਾ ਸੀ, ਪਰ ਪੁਲਿਸ ਨੇ ਬਿਆਨ ਨਹੀਂ ਲਿਆ¢ ਅੱਗੇ ਹੋਰ ਵੀ ਕਾਰਵਾਈ ਹੋਈ ਪਰ ਗੁਰਚਰਨ ਸਿੰਘ ਦੀ ਕੋਈ ਸੁਣਵਾਈ ਨਹੀਂ ਹੋਈ | ਫੂਲਕਾ ਨੇ ਕਿਹਾ ਕਿ ਇਸ ਮਾਮਲੇ ਦੀ ਅਪੀਲ ਦਿੱਲੀ ਹਾਈ ਕੋਰਟ ਵਿਚ ਕੀਤੀ ਜਾਵੇਗੀ¢
ਹਾਈ ਕੋਰਟ ਜਾਵੇਗੀ ਦਿੱਲੀ ਕਮੇਟੀ
1984 ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ¢ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਕੇਸ ਵਿਚ 5 ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ ਕਤਲ ਕਰਨ ਵਾਲੀ ਭੀੜ ਦੀ ਅਗਵਾਈ ਸੱਜਣ ਕੁਮਾਰ ਨੇ ਕੀਤੀ ਸੀ¢ ਇਸ ਦੇ ਬਾਵਜੂਦ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ¢ ਉਨ੍ਹਾਂ ਦੱਸਿਆ ਕਿ ਅਦਾਲਤ ਦੇ ਫ਼ੈਸਲੇ ਦੀ ਕਾਪੀ ਲੈ ਕੇ ਉਸ ਨੂੰ ਬਰੀਕੀ ਨਾਲ ਘੋਖਿਆ ਜਾਵੇਗਾ ਤੇ ਇਸ ਉਪਰੰਤ ਇਸ ਫ਼ੈਸਲੇ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੀ ਲੀਗਲ ਟੀਮ ਵਲੋਂ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ¢
ਫ਼ੈਸਲੇ ਖ਼ਿਲਾਫ਼ ਹਾਈ ਕੋਰਟ 'ਚ ਕਰਾਂਗੇ ਅਪੀਲ-ਫੂਲਕਾ
ਅਜੀਤ ਡੈਸਕ
23-01-2026