ਵਾਰਾਨਸੀ (ਯੂ.ਪੀ.), 22 ਜਨਵਰੀ (ਏਜੰਸੀ)-ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਪੁਲਿਸ ਨੇ ਲੋਕ ਗਾਇਕਾ ਨੇਹਾ ਸਿੰਘ ਰਾਠੌਰ ਨੂੰ 2025 'ਚ ਦਰਜ ਇਕ ਮਾਮਲੇ ਦੇ ਸੰਬੰਧ 'ਚ ਨੋਟਿਸ ਜਾਰੀ ਕੀਤਾ ਹੈ | ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀਆਂ ਨਾਲ ਜੁੜਿਆ ਹੋਇਆ ਹੈ | ਲੰਕਾ ਥਾਣੇ ਦੇ ਮੁਖੀ ਰਾਜਕੁਮਾਰ ਸ਼ਰਮਾ ਨੇ ਦੱਸਿਆ ਕਿ ਰਾਠੌਰ ਖਿਲਾਫ਼ 2025 'ਚ ਪ੍ਰਧਾਨ ਮੰਤਰੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਸੀ |