11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕੇਜਰੀਵਾਲ ਸ਼ਰਾਬ ਨੀਤੀ ਨਾਲ ਜੁੜੇ ਈ.ਡੀ. ਦੇ 2 ਕੇਸਾਂ 'ਚੋਂ ਬਰੀ

ਅਜੀਤ ਡੈਸਕ 23-01-2026
ਨਵੀਂ ਦਿੱਲੀ, 22 ਜਨਵਰੀ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸੰਮਨਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਈ.ਡੀ. ਦੁਆਰਾ ਦਾਇਰ ਦੋ ਮਾਮਲਿਆਂ ਵਿਚੋਂ ਬਰੀ ਕਰ ਦਿੱਤਾ ਹੈ¢ ਰਾਊਜ਼ ਐਵੇਨਿਊ ਕੋਰਟ ਦੇ ਵਧੀਕ ਮੁੱਖ ਨਿਆਇਕ ਮੈਜਿਸਟ੍ਰੇਟ (ਏ.ਸੀ.ਜੇ.ਐਮ.) ਪਾਰਸ ਦਲਾਲ ਨੇ ਇਹ ਹੁਕਮ ਸੁਣਾਇਆ¢ ਈ.ਡੀ. ਨੇ ਫਰਵਰੀ 2024 ਵਿਚ ਕੇਜਰੀਵਾਲ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ¢ ਈ.ਡੀ. ਨੇ ਇਹ ਕੇਸ ਇਸ ਲਈ ਦਾਇਰ ਕੀਤਾ ਕਿਉਂਕਿ ਕੇਜਰੀਵਾਲ ਨੇ ਹਵਾਲਾ ਰਾਸ਼ੀ ਰੋਕਥਾਮ ਐਕਟ (ਪੀ. ਐਮ. ਐਲ. ਏ.) ਦੀ ਧਾਰਾ 50 ਦੇ ਤਹਿਤ ਏਜੰਸੀ ਵਲੋਂ ਜਾਰੀ ਸੰਮਨਾਂ ਦੀ ਪਾਲਣਾ ਨਹੀਂ ਕੀਤੀ ਸੀ¢ ਕਥਿਤ ਘੁਟਾਲੇ ਦੀ ਜਾਂਚ ਦੇ ਸੰਬੰਧ ਵਿਚ ਵੱਖ-ਵੱਖ ਤਰੀਕਾਂ 'ਤੇ ਜਾਰੀ ਕੀਤੇ ਗਏ ਪੰਜ ਸੰਮਨਾਂ ਦੇ ਬਾਵਜੂਦ ਕੇਜਰੀਵਾਲ ਕੇਂਦਰੀ ਏਜੰਸੀ ਸਾਹਮਣੇ ਪੇਸ਼ ਨਹੀਂ ਹੋਏ ਸਨ¢

ਪਿਛਲੀ ਖ਼ਬਰ 'ਜੀ ਰਾਮ ਜੀ ਬਿੱਲ' ਖ਼ਿਲਾਫ਼ ਮਜ਼ਦੂਰਾਂ ਨੂੰ ਇਕਜੁੱਟ ਹੋਣ ਦੀ ਲੋੜ-ਰਾਹੁਲ ਗਾਂਧੀ ਅਗਲੀ ਖ਼ਬਰ ਬਜਟ ਇਜਲਾਸ ਤੋਂ ਪਹਿਲਾਂ ਕੇਂਦਰ ਨੇ 27 ਨੂੰ ਸੱਦੀ ਸਰਬ ਪਾਰਟੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।