06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਆਤਿਸ਼ੀ ਵੀਡੀਓ ਵਿਵਾਦ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਵਿਧਾਨ ਸਭਾ ਨੂੰ ਸੌਂਪਿਆ ਜਵਾਬ <br/>

ਅਜੀਤ ਡੈਸਕ 24-01-2026
ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨਾਲ ਸੰਬੰਧਿਤ ਇਕ ਵਿਵਾਦਪੂਰਨ ਵੀਡੀਓ ਸੰਬੰਧੀ ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਨੋਟਿਸ 'ਤੇ ਪੰਜਾਬ ਪੁਲਿਸ ਨੇ ਆਪਣਾ ਅਧਿਕਾਰਤ ਜਵਾਬ ਦਾਇਰ ਕਰ ਦਿੱਤਾ ਹੈ | ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਸਕੱਤਰ ਕੈਲਾਸ਼ ਗੌਤਮ ਨੇ ਦਿੱਲੀ ਵਿਧਾਨ ਸਭਾ ਦੇ ਸਕੱਤਰ ਵਲੋਂ ਭੇਜੇ ਗਏ ਨੋਟਿਸ ਦਾ ਜਵਾਬ ਦਿੱਤਾ ਹੈ | ਪੰਜਾਬ ਪੁਲਿਸ ਨੇ ਆਪਣੇ ਜਵਾਬ 'ਚ ਸਪੱਸ਼ਟ ਕੀਤਾ ਕਿ ਜਿਸ ਵੀਡੀਓ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਸੀ, ਉਹ ਪੂਰੀ ਤਰ੍ਹਾਂ ਸੰਪਾਦਿਤ ਸੀ ਤੇ ਇਸ ਦਾ ਉਦੇਸ਼ ਸਮਾਜ 'ਚ ਨਫ਼ਰਤ ਫੈਲਾਉਣਾ ਸੀ | ਪੰਜਾਬ ਪੁਲਿਸ ਨੇ ਵਿਧਾਨ ਸਭਾ ਨੂੰ ਦਿੱਤੀ ਆਪਣੀ ਰਿਪੋਰਟ 'ਚ ਤਕਨੀਕੀ ਤੇ ਵਿਗਿਆਨਕ ਸਬੂਤਾਂ ਦਾ ਹਵਾਲਾ ਦਿੱਤਾ | ਪੁਲਿਸ ਅਨੁਸਾਰ ਸੰਬੰਧਿਤ ਵੀਡੀਓ ਦੀ ਪੂਰੀ ਫੋਰੈਂਸਿਕ ਜਾਂਚ ਕਰਵਾਈ ਗਈ | ਰਿਪੋਰਟ ਨੇ ਸਾਬਤ ਕੀਤਾ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ | ਪੁਲਿਸ ਨੇ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਫੋਰੈਂਸਿਕ ਵਿਸ਼ਲੇਸ਼ਣ ਨਾਲ ਸਪਸ਼ਟ ਤੌਰ 'ਤੇ ਸਾਬਤ ਹੋ ਗਿਆ ਹੈ ਕਿ ਮੂਲ ਵੀਡੀਓ 'ਚ ਕਿਤੇ ਵੀ 'ਗੁਰੂ' ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ ਸੀ | ਇਹ ਸ਼ਬਦ ਬਾਅਦ ਵਿਚ ਧਾਰਮਿਕ ਜਾਂ ਸਮਾਜਿਕ ਭਾਵਨਾਵਾਂ ਨੂੰ ਭੜਕਾਉਣ ਲਈ ਸੰਪਾਦਨ ਰਾਹੀਂ ਜੋੜਿਆ ਗਿਆ ਸੀ | ਦਿੱਲੀ ਵਿਧਾਨ ਸਭਾ ਦੁਆਰਾ ਕੀਤੀ ਗਈ ਪੁੱਛਗਿੱਛ ਦੇ ਜਵਾਬ 'ਚ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਪਸ਼ਟ ਕੀਤਾ ਕਿ ਇਸ ਮਾਮਲੇ 'ਚ ਦਰਜ ਕੀਤੀ ਗਈ ਐਫ.ਆਈ.ਆਰ. ਪੂਰੀ ਤਰ੍ਹਾਂ ਕਾਨੂੰਨੀ ਢਾਂਚੇ ਦੇ ਅੰਦਰ ਹੈ | ਪੁਲਿਸ ਨੇ ਦੱਸਿਆ ਕਿ ਇਹ ਕਾਰਵਾਈ ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.) ਤੇ ਸੂਚਨਾ ਤਕਨਾਲੋਜੀ ਐਕਟ (ਆਈ ਟੀ ਐਕਟ) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੀਤੀ ਗਈ ਹੈ | ਪੁਲਿਸ ਨੇ ਕਿਹਾ ਕਿ ਬਣਦੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਹੀ ਇਸ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਇਆ ਹੈ |

ਪਿਛਲੀ ਖ਼ਬਰ ਮੋਗਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਖੁੱਡੀਆਂ ਲਹਿਰਾਉਣਗੇ ਕੌਮੀ ਝੰਡਾ ਅਗਲੀ ਖ਼ਬਰ ਪੰਜਾਬ 'ਚ ਪਿਆ ਮੀਂਹ ਕਣਕ ਦੀ ਫ਼ਸਲ ਲਈ ਵਰਦਾਨ ਮੌਸਮ ਦਾ ਮੌਜੂਦਾ ਮਿਜ਼ਾਜ ਕਣਕ ਦੇ ਚੰਗੇ ਝਾੜ ਦੇ ਸੰਕੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।