19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 18 ਅਧਿਕਾਰੀ ਰਾਸ਼ਟਰਪਤੀ ਮੈਡਲਾਂ ਨਾਲ ਹੋਣਗੇ ਸਨਮਾਨਿਤ

ਅਜੀਤ ਡੈਸਕ 26-01-2026

ਵਿਲੱਖਣ ਸੇਵਾ ਲਈ ਵਿਭੂ ਰਾਜ, ਐਲ.ਕੇ. ਯਾਦਵ ਤੇ ਅਰੁਣ ਪਾਲ ਸਿੰਘ ਦਾ ਹੋਵੇਗਾ ਸਨਮਾਨ
ਚੰਡੀਗੜ੍ਹ, 25 ਜਨਵਰੀ (ਪ੍ਰੋ. ਅਵਤਾਰ ਸਿੰਘ)–ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀ. ਐਮ. ਡੀ.ਐਸ.) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮ.ਐਮ.ਐਸ.) ਨਾਲ ਸਨਮਾਨਿਤ ਕੀਤਾ ਜਾਵੇਗਾ | ਇਨ੍ਹਾਂ 'ਚ ਏ.ਡੀ.ਜੀ.ਪੀ. (ਇਨਵੈਸਟੀਗੇਸ਼ਨ/ ਲੋਕਪਾਲ) ਵਿਭੂ ਰਾਜ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਐਲ.ਕੇ. ਯਾਦਵ ਅਤੇ ਏ.ਡੀ.ਜੀ.ਪੀ. (ਜੇਲ੍ਹਾਂ) ਅਰੁਣ ਪਾਲ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸੇ ਤਰ੍ਹਾਂ ਬੇਮਿਸਾਲ ਸੇਵਾ ਲਈ ਮੈਡਲ ਵਾਸਤੇ 15 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ 'ਚ ਇਕ ਆਈ.ਪੀ.ਐਸ. ਅਧਿਕਾਰੀ ਡੀ.ਆਈ.ਜੀ. (ਸੁਰੱਖਿਆ) ਲੋਕ ਭਵਨ ਪੰਜਾਬ ਜਸਦੇਵ ਸਿੰਘ ਸਿੱਧੂ ਅਤੇ ਪੰਜ ਪੀ.ਪੀ.ਐਸ. ਅਧਿਕਾਰੀਆਂ ਜਿਨ੍ਹਾਂ 'ਚ ਏ.ਆਈ.ਜੀ (ਐਸ.ਐਸ.ਜੀ.) ਰਣਦੀਪ ਸਿੰਘ ਮਾਨ, ਡੀ.ਐਸ.ਪੀ. (ਏ.ਜੀ.ਟੀ.ਐਫ਼.) ਰਾਜਨ ਪਰਮਿੰਦਰ ਸਿੰਘ, ਡੀ.ਐਸ.ਪੀ. (ਵਿਜੀਲੈਂਸ ਬਿਊਰੋ, ਯੂਨਿਟ ਐਸ.ਏ.ਐਸ. ਨਗਰ) ਨਵਦੀਪ ਸਿੰਘ, ਏ.ਸੀ.ਪੀ. ਪੀ. ਬੀ. ਆਈ./ ਆਰਥਿਕ ਅਪਰਾਧ ਅਤੇ ਸਾਈਬਰ ਅਪਰਾਧ, (ਅੰਮਿ੍ਤਸਰ) ਸਪਿੰਦਰ ਕੌਰ ਅਤੇ ਡੀ.ਐਸ.ਪੀ. (ਐਸ.ਪੀ.ਯੂ. ਪੰਜਾਬ) ਹਰਿੰਦਰਦੀਪ ਸਿੰਘ ਸ਼ਾਮਿਲ ਹਨ | ਇਸ ਤੋਂ ਇਲਾਵਾ ਇੰਸਪੈਕਟਰ ਸੁਖਜੀਤ ਸਿੰਘ, ਇੰਸਪੈਕਟਰ ਹਰੀਸ਼ ਕੁਮਾਰ, ਇੰਸਪੈਕਟਰ ਮਨਜੀਤ ਕੌਰ, ਇੰਸਪੈਕਟਰ ਤਲਵਿੰਦਰ ਸਿੰਘ, ਇੰਸਪੈਕਟਰ ਰਾਜਿੰਦਰ ਕੁਮਾਰ, ਇੰਸਪੈਕਟਰ ਪਿ੍ਤਪਾਲ ਸਿੰਘ, ਸਬ-ਇੰਸਪੈਕਟਰ ਧਰਮਜੀਤ ਕੌਰ, ਸਬ-ਇੰਸਪੈਕਟਰ ਭੁਪਿੰਦਰ ਸਿੰਘ ਅਤੇ ਏ.ਐਸ.ਆਈ. ਸਵਰਨਜੀਤ ਕੌਰ ਨੂੰ ਚੁਣਿਆ ਗਿਆ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਮੈਡਲ ਹਾਸਲ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਹਰੇਕ ਸਨਾਤਨੀ ਦੇ ਘਰ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਜ਼ਰੂਰ ਹੋਣੀ ਚਾਹੀਦੀ ਹੈ-ਬਾਬਾ ਹਰਨਾਮ ਸਿੰਘ ਖ਼ਾਲਸਾ ਅਗਲੀ ਖ਼ਬਰ ਸੰਘਰਸ਼ਮਈ ਦੁਨੀਆ 'ਚ ਸ਼ਾਂਤੀ ਦਾ ਦੂਤ ਹੈ ਭਾਰਤ-ਰਾਸ਼ਟਰਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।