ਨਵੀਂ ਦਿੱਲੀ, 29 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਡਾਕਟਰੀ ਜਾਂਚ ਮਾਹਿਰ ਡਾਕਟਰ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਜਦੋਂ ਉਨ੍ਹਾਂ ਨੇ ਪਾਣੀ ਦੇ ਦੂਸ਼ਿਤ ਹੋਣ ਕਾਰਨ ਪੇਟ ਦੀਆਂ ਸਮੱਸਿਆਵਾਂ ਦੀ ਸ਼ਿਕਾਇਤ ਕੀਤੀ | 59 ਸਾਲਾ ਵਾਂਗਚੁਕ ਜੋਧਪੁਰ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਹੈ | ਜਸਟਿਸ ਅਰਵਿੰਦ ਕੁਮਾਰ ਅਤੇ ਪੀ.ਬੀ. ਵਰਾਲੇ ਦੇ ਬੈਂਚ ਨੇ ਜੇਲ੍ਹ ਅਧਿਕਾਰੀਆਂ ਨੂੰ ਸੋਮਵਾਰ ਤੱਕ ਵਾਂਗਚੁਕ ਦੀ ਮੈਡੀਕਲ ਰਿਪੋਰਟ ਸੀਲਬੰਦ ਲਿਫਾਫੇ ਵਿਚ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ |