25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੰਜਾਬ ਤੇ ਹਰਿਆਣਾ 'ਚ ਅੱਜ ਮੀਂਹ ਤੇ ਤੇਜ਼ ਹਵਾ ਦਾ ਯੈਲੋ ਅਲਰਟ

ਅਜੀਤ ਡੈਸਕ 01-02-2026
ਚੰਡੀਗੜ੍ਹ, 31 ਜਨਵਰੀ (ਸੁਖਵਿੰਦਰ ਸਿੰਘ ਸ਼ਾਨ)-ਪੱਛਮੀ ਖੇਤਰ ਵਿਚ ਮੌਸਮ ਦੀ ਗੜਬੜੀ ਮੁੜ ਸਰਗਰਮ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦੇ ਕੁਝ ਭਾਗਾਂ ਵਿਚ 1 ਫਰਵਰੀ ਐਤਵਾਰ ਨੂੰ ਬੱਦਲਾਂ ਦੀ ਗਰਜ ਤੇ ਚਮਕ ਨਾਲ ਹਲਕਾ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ | ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਤੋਂ ਮਿਲੀ ਸੂਚਨਾ ਅਨੁਸਾਰ ਚੰਡੀਗੜ੍ਹ ਸਮੇਤ ਪੰਜਾਬ ਦੇ 13 ਜ਼ਿਲਿ੍ਹਆਂ ਤਰਨ ਤਾਰਨ, ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਐਸ.ਏ.ਐਸ. ਨਗਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿਚ ਬੱਦਲਾਂ ਦੀ ਗਰਜ ਤੇ ਚਮਕ ਨਾਲ ਮੀਂਹ ਪਵੇਗਾ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ | ਇਸੇ ਤਰ੍ਹਾਂ ਹਰਿਆਣਾ ਦੇ ਸਿਰਸਾ, ਫ਼ਤਿਹਾਬਾਦ, ਹਿਸਾਰ ਅਤੇ ਜੀਂਦ ਜ਼ਿਲਿ੍ਹਆਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲਿ੍ਹਆਂ ਵਿਚ ਹਲਕਾ ਮੀਂਹ ਪੈਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ |

ਪਿਛਲੀ ਖ਼ਬਰ ਸੀ.ਯੂ.ਈ.ਟੀ. ਯੂ.ਜੀ. 2026 ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ ਵਧਾਈ ਅਗਲੀ ਖ਼ਬਰ ਅੱਤਵਾਦ ਦੇ ਖ਼ਾਤਮੇ ਤੱਕ ਲੜਾਈ ਜਾਰੀ ਰਹੇਗੀ-ਸ਼ਾਹਬਾਜ਼ ਸ਼ਰੀਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।