25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਨੇ ਜਾਤ ਤੇ ਧਰਮ ਦੇ ਵਿਤਕਰੇ ਨੂੰ ਖ਼ਤਮ ਕਰਨ ਲਈ ਅਣਥੱਕ ਮਿਹਨਤ ਕੀਤੀ-ਰਾਸ਼ਟਰਪਤੀ

ਅਜੀਤ ਡੈਸਕ 01-02-2026
ਨਵੀਂ ਦਿੱਲੀ, 31 ਜਨਵਰੀ (ਪੀ.ਟੀ.ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਨਿਚਰਵਾਰ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਵਧਾਈਆਂ ਸਾਂਝੀਆਂ ਕੀਤੀਆਂ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਸ਼ਾਮਿਲ ਕਰਨ ਅਤੇ ਰਾਸ਼ਟਰ ਨਿਰਮਾਣ ਵਿਚ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ | ਮੁਰਮੂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਇੱਕ ਸਤਿਕਾਰਯੋਗ ਸੰਤ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਸਮਾਨਤਾ, ਸਮਾਜਿਕ ਨਿਆਂ ਅਤੇ ਪਿਆਰ ਦਾ ਸੰਦੇਸ਼ ਦਿੱਤਾ | ਸਾਦਗੀ ਅਤੇ ਨੈਤਿਕ ਅਨੁਸ਼ਾਸਨ ਦੇ ਮਾਰਗ 'ਤੇ ਚੱਲ ਕੇ, ਉਨ੍ਹਾਂ ਨੇ ਜਾਤ ਅਤੇ ਧਰਮ ਦੇ ਆਧਾਰ 'ਤੇ ਵਿਤਕਰੇ ਨੂੰ ਖਤਮ ਕਰਨ ਲਈ ਅਣਥੱਕ ਮਿਹਨਤ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਵਿਚਾਰ ਹਮੇਸ਼ਾ ਪ੍ਰਸੰਗਿਕ ਰਹਿਣਗੇ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਵੱਲ ਸਾਡੀ ਅਗਵਾਈ ਕਰਦੇ ਰਹਿਣਗੇ | ਆਓ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਸ਼ਾਮਿਲ ਕਰੀਏ ਅਤੇ ਰਾਸ਼ਟਰ ਨਿਰਮਾਣ ਵਿਚ ਸਰਗਰਮੀ ਨਾਲ ਯੋਗਦਾਨ ਪਾਈਏ |

ਪਿਛਲੀ ਖ਼ਬਰ ਇਜ਼ਰਾਈਲੀ ਹਮਲਿਆਂ 'ਚ ਬੱਚਿਆਂ ਸਮੇਤ 30 ਫਿਲਸਤੀਨੀਆਂ ਦੀ ਮੌਤ ਅਗਲੀ ਖ਼ਬਰ ਮਮਤਾ ਸਰਕਾਰ ਦੀ ਵਿਦਾਇਗੀ ਦਾ ਸਮਾਂ ਆ ਗਿਆ ਹੈ-ਅਮਿਤ ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।