08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਰਾਜਪਾਲ ਦੇ ਭਾਸ਼ਨ ਦਾ ਬਾਈਕਾਟ ਕਰਨ ਨੂੰ ਲੈ ਕੇ 'ਆਪ' ਦੇ ਮੰਤਰੀਆਂ ਵਲੋਂ ਕਾਂਗਰਸ ਦੀ ਨਿਖੇਧੀ <br/>

ਅਜੀਤ ਡੈਸਕ 07-03-2026
ਚੰਡੀਗੜ੍ਹ, 6 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲਾ ਦਿਨ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਆਹਮਣੋ-ਸਾਹਮਣੇ ਦਿਖਾਈ ਦਿੱਤੇ | ਦੋਵਾਂ ਪਾਰਟੀਆਂ ਵਲੋਂ ਜਿਥੇ ਇਕ-ਦੂਜੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ, ਉਥੇ ਦੋਵਾਂ ਨੇ ਇਕ-ਦੂਜੇ 'ਤੇ ਤਿੱਖੇ ਸਿਆਸੀ ਨਿਸ਼ਾਨੇ ਵੀ ਸਾਧੇ ਗਏ | ਵਿਧਾਨ ਸਭਾ ਕੰਪਲੈਕਸ 'ਚ ਪੈੱ੍ਰਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਕਾਂਗਰਸ ਵਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਵਾਲਾ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸੂਬੇ ਸਰਕਾਰ ਦੀਆਂ ਵਿਕਾਸ ਪਹਿਲਕਦਮੀਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਉਨ੍ਹਾਂ ਦੀਆਂ ਬੇਚੈਨ ਕੋਸ਼ਿਸ਼ਾਂ ਦਾ ਹਿੱਸਾ ਹੈ | ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੂੰ ਰਾਜ ਦੇ ਖ਼ਜ਼ਾਨੇ ਜਾਂ ਇਸ ਦੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫ਼ੀਆ ਨੂੰ ਪ੍ਰਮੋਟ ਕਰਨ ਵਜੋਂ ਜਾਣਿਆ ਜਾਂਦਾ ਸੀ | ਉਨ੍ਹਾਂ ਕਿਹਾ ਕਿ ਜਿਥੇ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਸਰੋਤਾਂ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ, ਉਥੇ 'ਆਪ' ਦੀ ਸਰਕਾਰ ਨੇ ਵਿੱਤੀ ਅਨੁਸ਼ਾਸਨ ਅਤੇ ਸੂਬੇ ਦੇ ਅਸਲ ਮਾਇਨੇ ਵਿਚ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਹੈ |

ਪਿਛਲੀ ਖ਼ਬਰ ਪੈਨਸ਼ਨਰਜ ਐਸੋਸੀਏਸ਼ਨ ਸਰਕਲ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਖਾਦ ਭੰਡਾਰ ਸਾਉਣੀ ਸੀਜ਼ਨ ਤੋਂ ਪਹਿਲਾਂ ਆਪਣੇ ਉੱਚੇ ਪੱਧਰ 'ਤੇ-ਸਰਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।