24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

25 ਦਿਨਾਂ 'ਚ ਹੀ ਬੁੱਕ ਹੋਵੇਗਾ ਗੈਸ ਸਿਲੰਡਰ ਸਮਾਂ-ਹੱਦ 'ਚ ਨਹੀਂ ਹੋਇਆ ਕੋਈ ਬਦਲਾਅ

ਅਜੀਤ ਡੈਸਕ 26-03-2026

ਦੇਸ਼ 'ਚ ਐਲ.ਪੀ.ਜੀ. ਦਾ ਲੋੜੀਂਦਾ ਭੰਡਾਰ ਉਪਲਬਧ, ਚਿੰਤਾ ਦੀ ਕੋਈ ਗੱਲ ਨਹੀਂ
ਨਵੀਂ ਦਿੱਲੀ, 25 ਮਾਰਚ (ਜਗਤਾਰ ਸਿੰਘ)-ਐੱਲ.ਪੀ.ਜੀ. ਸਿਲੰਡਰ ਦੀ ਬੁਕਿੰਗ ਦੇ ਸਮੇਂ 'ਚ ਵਾਧਾ ਕਰਕੇ 35 ਦਿਨ ਕੀਤੇ ਜਾਣ ਦੀਆਂ ਖ਼ਬਰਾਂ ਨੂੰ ਲੈ ਕੇ ਸਰਕਾਰ ਦਾ ਜਵਾਬ ਆਇਆ ਹੈ | ਸਰਕਾਰ ਨੇ ਉਨ੍ਹਾਂ ਸਾਰੀਆਂ ਮੀਡੀਆ ਰਿਪੋਰਟਾਂ ਨੂੰ ਗ਼ਲਤ ਕਰਾਰ ਦਿੱਤਾ ਹੈ, ਜਿਨ੍ਹਾਂ 'ਚ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਬਦਲਾਅ ਦੀ ਗੱਲ ਆਖੀ ਜਾ ਰਹੀ ਹੈ | ਸਰਕਾਰੀ ਬਿਆਨ 'ਚ ਇਹ ਵੀ ਕਿਹਾ ਗਿਆ ਹੈ ਕਿ ਦੇਸ਼ 'ਚ ਐਲ.ਪੀ.ਜੀ. ਦਾ ਲੋੜੀਂਦਾ ਭੰਡਾਰ ਉਪਲਬਧ ਹੈ ਅਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ | ਕਈ ਮੀਡੀਆ ਰਿਪੋਰਟਾਂ 'ਚ ਦਾਅਵੇ ਕੀਤੇ ਗਏ ਹਨ ਕਿ ਸਰਕਾਰ ਨੇ ਐਲ.ਪੀ.ਜੀ. ਸਿਲੰਡਰ ਬੁਕਿੰਗ ਦੇ ਨਿਯਮ 'ਚ ਫਿਰ ਤੋਂ ਬਦਲਾਅ ਕਰਕੇ ਇਸ ਨੂੰ 35 ਦਿਨ ਕਰ ਦਿੱਤਾ ਹੈ ਪਰ ਸਰਕਾਰ ਵਲੋਂ ਬਿਆਨ ਆਇਆ ਹੈ ਅਤੇ ਸਾਫ਼ ਕੀਤਾ ਗਿਆ ਹੈ ਕਿ ਅਜਿਹਾ ਕੋਈ ਬਦਲਾਅ ਨਹੀਂ ਕੀਤਾ ਗਿਆ | ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸਾਫ਼ ਕੀਤਾ ਕਿ ਅਜਿਹਾ ਕੋਈ ਬਦਲਾਅ ਨਹੀਂ ਕੀਤਾ ਗਿਆ | ਰੀਫਿਲ ਬੁਕਿੰਗ ਦੇ ਪੁਰਾਣੇ ਨਿਯਮ ਹੀ ਲਾਗੂ ਰਹਿਣਗੇ ਅਤੇ ਉਨ੍ਹਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ | ਯਾਨੀ ਇਕ ਸਿਲੰਡਰ ਡਿਲਿਵਰੀ ਹੋਣ ਦੇ ਬਾਅਦ ਦੂਜੇ ਸਿਲੰਡਰ ਦੀ ਬੁਕਿੰਗ 25 ਦਿਨ ਬਾਅਦ ਹੀ ਕਰ ਸਕਣਗੇ |

ਪਿਛਲੀ ਖ਼ਬਰ ਕਾਂਗਰਸ ਨੂੰ ਖ਼ਾਲੀ ਕਰਨਾ ਪੈ ਸਕਦਾ ਹੈ 48 ਸਾਲ ਪੁਰਾਣਾ ਮੁੱਖ ਦਫ਼ਤਰ <br/> ਅਗਲੀ ਖ਼ਬਰ ਪੈਦਾਵਾਰ ਘਟਣ ਦੀ ਉਮੀਦ ਨਹੀਂ-ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।