24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਹਰ ਪਿੰਡ, ਗਲੀ ਤੇ ਘਰ-ਘਰ ਲੈ ਕੇ ਜਾਵੇਗੀ 'ਆਪ'-ਅਮਨ ਅਰੋੜਾ

ਅਜੀਤ ਡੈਸਕ 26-03-2026

ਸਾਰੇ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਕੌਂਸਲਰ, ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਵਰਕਰ ਲੈਣਗੇ ਹਿੱਸਾ
ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਨੇ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ¢ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ¢ ਇਥੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ, ਜਿਸ ਤਹਿਤ ਅਗਲੇ 10 ਦਿਨਾਂ ਵਿਚ ਪੂਰੇ ਪੰਜਾਬ ਵਿਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ¢ ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿਚ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਕੌਂਸਲਰ, ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਰਕਰ ਸ਼ਾਮਿਲ ਹੋਣਗੇ, ਜੋ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚਣਗੇ¢ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਆਪਣਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਹਰ ਪਿੰਡ ਅਤੇ ਹਰ ਬੂਹੇ ਤੱਕ ਲੈ ਕੇ ਜਾਵਾਂਗੇ¢ਪ੍ਰਾਪਤੀਆਂ ਦਾ ਵੇਰਵਾ ਪੇਸ਼ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਹਰ ਪਰਿਵਾਰ ਕੋਲ ਹੁਣ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਹੈ, ਜੋ ਕਿ ਦੇਸ਼ ਵਿਚ ਇਕ ਵਿਲੱਖਣ ਸਕੀਮ ਹੈ¢ ਸਕੂਲ ਅਤੇ ਹਸਪਤਾਲ ਪੂਰੀ ਤਰ੍ਹਾਂ ਬਦਲ ਚੁੱਕੇ ਹਨ¢ 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ 100 ਤੋਂ ਵੱਧ ਹੋਰ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ, ਜਿਸ ਨਾਲ ਕੁੱਲ ਗਿਣਤੀ 1000 ਹੋ ਜਾਵੇਗੀ¢ਖੇਡਾਂ ਦੇ ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ ਕਿ 3,000 ਖੇਡ ਸਟੇਡੀਅਮ ਬਣਾਏ ਗਏ ਹਨ ਅਤੇ 6,000 ਤੋਂ ਵੱਧ ਉਸਾਰੀ ਅਧੀਨ ਹਨ¢ ਪੰਜ ਸਾਲਾਂ ਦਾ ਕਾਰਜਕਾਲ ਖਤਮ ਹੋਣ ਤੱਕ ਹਰ ਪਿੰਡ ਵਿਚ ਖੇਡ ਸਟੇਡੀਅਮ ਹੋਵੇਗਾ ਤਾਂ ਜੋ ਬੱਚੇ, ਨੌਜਵਾਨ ਅਤੇ ਬਜ਼ੁਰਗ ਸਰੀਰਕ ਤÏਰ 'ਤੇ ਸਰਗਰਮ ਰਹਿ ਸਕਣ ਅਤੇ ਨਸ਼ਿਆਂ ਤੋਂ ਦੂਰ ਰਹਿਣ¢ਖੇਤੀਬਾੜੀ ਅਤੇ ਸਿੰਚਾਈ ਬਾਰੇ ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਲੱਖਾਂ ਕਿਸਾਨਾਂ ਦੇ ਖੇਤਾਂ ਦੇ ਅੰਤਿਮ ਸਿਰੇ (ਟੇਲ) ਤੱਕ ਪਹੁੰਚ ਗਿਆ ਹੈ, ਜਿਸ ਨਾਲ 20 ਸਾਲਾਂ ਦੀ ਉਡੀਕ ਖਤਮ ਹੋਈ ਹੈ¢ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਉਹ ਪਾਰਟੀ ਹਾਂ ਜੋ ਵਾਅਦੇ ਤੋਂ ਵੱਧ ਕੰਮ ਕਰਦੀ ਹੈ¢ ਅਸੀਂ ਸਾਰੀਆਂ ਪੰਜ ਗਾਰੰਟੀਆਂ ਪੂਰੀਆਂ ਕੀਤੀਆਂ¢

ਪਿਛਲੀ ਖ਼ਬਰ ਬਰਤਾਨੀਆ ਅਦਾਲਤ ਵਲੋਂ ਨੀਰਵ ਮੋਦੀ ਦੀ ਭਾਰਤ ਹਵਾਲਗੀ ਵਿਰੁੱਧ ਕੇਸ ਮੁੜ ਖੋਲ੍ਹਣ ਦੀ ਪਟੀਸ਼ਨ ਰੱਦ ਅਗਲੀ ਖ਼ਬਰ ਫ਼ਰਾਰ ਵਿਧਾਇਕ ਪਠਾਣਮਾਜਰਾ ਗਵਾਲੀਅਰ ਤੋਂ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।