05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਤਾਲਾਬੰਦੀ ਲਗਾਉਣ ਦਾ ਕੋਈ ਪ੍ਰਸਤਾਵ ਨਹੀਂ-ਸੀਤਾਰਮਨ

ਅਜੀਤ ਡੈਸਕ 28-03-2026

ਨਵੀਂ ਦਿੱਲੀ, 27 ਮਾਰਚ (ਉਪਮਾ ਡਾਗਾ ਪਾਰਥ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਪੱਛਮੀ ਏਸ਼ੀਆ ਜੰਗ ਦੇ ਮੱਦੇਨਜ਼ਰ ਦੇਸ਼ 'ਚ ਤਾਲਾਬੰਦੀ ਲਗਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ ਤੇ ਸਿਆਸਤਦਾਨਾਂ ਨੂੰ ਅਫਵਾਹਾਂ ਫੈਲਾਉਣ ਤੇ ਲੋਕਾਂ 'ਚ ਡਰ ਪੈਦਾ ਕਰਨ ਤੋਂ ਬਚਣਾ ਚਾਹੀਦਾ ਹੈ | ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਵਿੱਤੀ ਘਾਟੇ ਨੂੰ ਕਾਬੂ 'ਚ ਰੱਖਣ ਲਈ ਪੂਰੀ ਤਰ੍ਹਾਂ ਚੌਕਸ ਰਹੇ ਗੀ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਬੋਝ ਆਮ ਆਦਮੀ 'ਤੇ ਨਾ ਪਵੇ | ਰਾਜ ਸਭਾ 'ਚ ਵਿੱਤ ਬਿੱਲ 2026 'ਤੇ ਚਰਚਾ ਦਾ ਜਵਾਬ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਕਈ ਦੇਸ਼ਾਂ ਨੇ ਮੋਟਰ ਈਾਧਨ ਦੀਆਂ ਕੀਮਤਾਂ 'ਚ 20-50 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ, ਪਰ ਭਾਰਤ ਨੇ ਪੈਟਰੋਲ ਤੇ ਡੀਜ਼ਲ ਦੀਆਂ ਦਰਾਂ ਨੂੰ ਬਿਨਾਂ ਕਿਸੇ ਬਦਲਾਅ ਦੇ ਰੱਖਿਆ ਹੈ | ਇਸੇ ਦੌਰਾਨ ਮੱਧ ਪੂਰਬ 'ਚ ਜੰਗ ਦਰਮਿਆਨ ਭਾਰਤ 'ਚ ਤਾਲਾਬੰਦੀ ਲੱਗਣ ਦੇ ਖਦਸ਼ਿਆਂ ਨੂੰ ਕੇਂਦਰ ਸਰਕਾਰ ਨੇ ਅਫ਼ਵਾਹਾਂ ਦੱਸਦਿਆਂ ਖਾਰਜ ਕੀਤਾ ਹੈ | ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਲਾਕਡਾਊਨ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਫਰਜ਼ੀ ਹਨ | ਪੁਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਸਰਕਾਰ ਅਜਿਹਾ ਕੋਈ ਕਦਮ ਉਠਾਉਣ 'ਤੇ ਵਿਚਾਰ ਵੀ ਨਹੀਂ ਕਰ ਰਹੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਿਲ ਘੜੀ 'ਚ ਉਹ ਸ਼ਾਂਤ ਰਹਿਣ, ਜ਼ਿੰਮੇਵਾਰੀ ਵਿਖਾਉਣ ਅਤੇ ਇਕਜੁੱਟ ਰਹਿਣ | ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਵੀ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੁਹਰਾਉਂਦਿਆਂ ਕਿਹਾ ਕਿ ਲਾਕਡਾਊਨ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਭਰਮ ਫ਼ੈਲਾਉਣ ਵਾਲੀਆਂ ਹਨ ਅਤੇ ਲੋਕਾਂ ਨੂੰ ਇਸ 'ਤੇ ਧਿਆਨ ਨਹੀਂ ਦੇਣਾ ਚਾਹੀਦਾ |

ਪਿਛਲੀ ਖ਼ਬਰ ਐਸ-400 ਮਿਜ਼ਾਈਲਾਂ ਸਮੇਤ 2.38 ਲੱਖ ਕਰੋੜ ਦੇ ਫ਼ੌਜੀ ਸਾਜ਼ੋ-ਸਾਮਾਨ ਦੀ ਖ਼ਰੀਦ ਨੂੰ ਮਨਜ਼ੂਰੀ ਅਗਲੀ ਖ਼ਬਰ ਕੈਨੇਡਾ ਦੀ ਸੰਸਦ 'ਚ ਨਫ਼ਰਤ ਵਿਰੋਧੀ ਬਿੱਲ ਹਾਊਸ ਆਫ਼ ਕਾਮਨਜ਼ ਵਲੋਂ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।