10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਮੋਟਾਪਾ ਤੇ ਜੀਵਨਸ਼ੈਲੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਣ ਲਈ ਖੰਡ ਦਾ ਸੇਵਨ ਘੱਟ ਕਰੋ

ਅਜੀਤ ਡੈਸਕ 30-03-2026
ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਖੰਡ ਦੀ ਖਪਤ ਘਟਾਉਣ ਅਤੇ ਖਾਣਾ ਪਕਾਉਣ ਵਾਲੇ ਤੇਲ ਦੀ ਵਰਤੋਂ 10 ਪ੍ਰਤੀਸ਼ਤ ਘਟਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਜਿਹੇ ਛੋਟੇ ਯਤਨ ਲੋਕਾਂ ਨੂੰ ਮੋਟਾਪੇ ਅਤੇ ਜੀਵਨ ਸ਼ੈਲੀ ਨਾਲ ਜੁੜੀਆਂ ਬਿਮਾਰੀਆਂ ਤੋਂ ਦੂਰ ਰੱਖਣਗੇ | ਮੋਦੀ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਇੰਸਟਾਗ੍ਰਾਮ ਸਮੱਗਰੀ ਨਿਰਮਾਤਾ ਯੁਵਰਾਜ ਦੁਆ ਦੀ ਪੋਸਟ 'ਤੇ ਟਿੱਪਣੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਹ ਉਨ੍ਹਾਂ ਦੇ ਪਿਤਾ ਨੂੰ ਖੰਡ ਦਾ ਸੇਵਨ ਘੱਟ ਕਰਨ ਲਈ ਕਹਿਣ | ਮੋਦੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੀ ਬੇਨਤੀ ਦਾ ਉਨ੍ਹਾਂ ਦੇ ਪਿਤਾ 'ਤੇ ਸਾਕਾਰਾਤਮਕ ਪ੍ਰਭਾਵ ਪਿਆ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਸਾਰਿਆਂ ਨੂੰ ਤੰਦਰੁਸਤੀ ਵੱਲ ਧਿਆਨ ਦੇਣ ਦਾ ਸੱਦਾ ਦਿੱਤਾ ਹੈ |

ਪਿਛਲੀ ਖ਼ਬਰ ਕੁਪਵਾੜਾ 'ਚ ਅਚਾਨਕ ਗੋਲੀਬਾਰੀ ਦੀ ਘਟਨਾ 'ਚ 3 ਸੈਨਿਕ ਜ਼ਖ਼ਮੀ ਅਗਲੀ ਖ਼ਬਰ ਟਰੰਪ ਖ਼ਿਲਾਫ਼ ਅਮਰੀਕਾ 'ਚ ਭੜਕਿਆ ਲੋਕਾਂ ਦਾ ਗੁੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।