10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਦਿੱਲੀ ਫ਼ਤਹਿ ਦਿਵਸ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ

ਅਜੀਤ ਡੈਸਕ 30-03-2026

ਲਾਲ ਕਿਲ੍ਹੇ 'ਤੇ ਫ਼ਤਹਿ ਹਾਸਲ ਕਰਨ ਵਾਲੇ ਸਿੱਖ ਜਰਨੈਲ ਹਮੇਸ਼ਾ ਪੰਥਕ ਕਾਰਜਾਂ ਨੂੰ ਸਮਰਪਿਤ ਰਹੇ-ਤਰਨਜੀਤ ਸਿੰਘ ਸੰਧੂ
ਨਵੀਂ ਦਿੱਲੀ, 29 ਮਾਰਚ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਲ ਕਿਲ੍ਹੇ 'ਤੇ 243ਵੇਂ ਦਿੱਲੀ ਫ਼ਤਹਿ ਦਿਵਸ ਸਮਾਗਮ ਬੀਤੀ ਰਾਤ ਸ਼ੁਰੂ ਹੋ ਗਏ ਤੇ ਪਹਿਲੇ ਦਿਨ ਗੁਰਮਤਿ ਸਮਾਗਮ 'ਚ ਦੀਵਾਨ ਸਜਾਏ ਗਏ, ਜਿਸ ਵਿਚ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਸਮਾਗਮ ਨੂੰ ਸੰਬੋਧਨ ਕਰਦਿਆਂ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸਾਡੇ ਮਹਾਨ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਨੇ ਲਾਲ ਕਿਲ੍ਹੇ 'ਤੇ ਫ਼ਤਹਿ ਹਾਸਿਲ ਕੀਤੀ ਪਰ ਇਥੇ ਕਤਲੇਆਮ ਨਹੀਂ ਕੀਤਾ ਤੇ ਨਾ ਹੀ ਇਥੇ ਆਪਣੀ ਵਿਰਾਸਤ ਬਣਾਈ, ਬਲਕਿ ਉਨ੍ਹਾਂ ਨਿਮਾਣੇ ਹੋ ਕੇ ਸਿੱਖ ਪੰਥ ਲਈ ਕੰਮ ਕੀਤਾ ਤੇ ਇਥੇ ਦੇ ਲੋਕਾਂ ਨੂੰ ਤੰਗ ਨਹੀਂ ਕੀਤਾ | ਉਨ੍ਹਾਂ ਨੇ ਪਿਛੋਕੜ ਦੀ ਸਿੱਖ ਲੀਡਰਸ਼ਿਪ ਵਲੋਂ ਪੰਥ ਲਈ ਕੀਤੇ ਗਏ ਕਾਰਜਾਂ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਵਿਸ਼ਵ ਬੈਂਕ ਦੇ ਮੁਖੀ ਅਜੈ ਸਿੰਘ ਬੰਗਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਿੱਖ ਸੰਗਤ ਨੂੰ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਵੱਲ ਪ੍ਰੇਰਿਤ ਕਰਨ ਦੀ ਅਪੀਲ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ 1699 'ਚ ਵਿਸਾਖੀ ਮੌਕੇ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਚ ਖ਼ਾਲਸਾ ਦੀ ਸਾਜਣਾ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਅੱਜ ਖ਼ਾਲਸਾ ਪੰਥ ਦੇ ਨੁਮਾਇੰਦੇ ਦੁਨੀਆ ਭਰ ਵਿਚ ਨਾਂਅ ਕਮਾ ਰਹੇ ਹਨ¢ ਇਸ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤ ਵਲੋਂ ਹਾਜ਼ਰੀ ਭਰੇ ਜਾਣ ਤੋਂ ਇਲਾਵਾ ਦਿੱਲੀ ਕਮੇਟੀ ਦੇ ਮੈਂਬਰਾਂ ਤੇ ਹੋਰਨਾ ਸ਼ਖ਼ਸੀਅਤਾਂ ਨੇ ਵੀ ਸੰਗਤ ਦੇ ਦਰਸ਼ਨ ਕੀਤੇ |

ਪਿਛਲੀ ਖ਼ਬਰ ਵਿਸਾਖੀ ਦੇ ਤਿਉਹਾਰ ਲਈ ਲਗਭਗ 3000 ਭਾਰਤੀ ਸਿੱਖ ਜਾਣਗੇ ਪਾਕਿ ਅਗਲੀ ਖ਼ਬਰ ਟਰੰਪ ਨੇ ਰਾਜਾ ਹੋਣ ਦੇ ਦੋਸ਼ ਨੂੰ ਨਕਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।