20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਅੰਮਿ੍ਤਸਰ ਦੇ ਸਰਹੱਦੀ ਥਾਣਾ ਭਿੰਡੀ ਸੈਦਾਂ ਅੰਦਰ ਧਮਾਕਾ <br/>

ਅਜੀਤ ਡੈਸਕ 31-03-2026

ਅਜਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਥੋੜ੍ਹੀ ਦੂਰ ਸਥਿਤ ਥਾਣਾ ਭਿੰਡੀ ਸੈਦਾਂ 'ਚ ਬੀਤੀ ਰਾਤ ਇਕ ਵਿਸਫੋਟਕ ਧਮਾਕਾ ਹੋਇਆ, ਜਿਸ ਦੀ ਆਵਾਜ਼ ਕਾਫੀ ਦੂਰ ਤੱਕ ਸੁਣੀ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਧਮਾਕੇ ਸਮੇਂ ਥਾਣੇ ਅੰਦਰ ਡਿਊਟੀ ਅਫ਼ਸਰ, ਮੁਣਸ਼ੀ ਅਤੇ ਹੋਰ ਪੁਲਿਸ ਕਰਮਚਾਰੀ ਮੌਜੂਦ ਸਨ, ਖ਼ੁਸ਼ਕਿਸਮਤੀ ਨਾਲ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ | ਧਮਾਕੇ ਤੋਂ ਬਾਅਦ ਸਵੇਰ ਤੋਂ ਦੁਪਹਿਰ ਤੱਕ ਪੁਲਿਸ ਨੇ ਥਾਣੇ ਦੇ ਮੁੱਖ ਦਰਵਾਜ਼ੇ ਨੂੰ ਬੰਦ ਰੱਖਿਆ ਅਤੇ ਮੀਡੀਆ ਕਰਮੀਆਂ ਸਮੇਤ ਕਿਸੇ ਵੀ ਵਿਅਕਤੀ ਨੂੰ ਥਾਣੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ | ਸਾਰੇ ਮਾਮਲੇ ਦੀ ਜਾਂਚ ਕਰ ਰਹੇ ਡੀ. ਐੱਸ. ਪੀ. ਗੁਰਿੰਦਰਪਾਲ ਸਿੰਘ ਨਾਗਰਾ ਨੇ 'ਅਜੀਤ' ਨੂੰ ਦੱਸਿਆ ਕਿ ਬੀਤੀ ਰਾਤ ਕਰੀਬ 1:30 ਵਜੇ ਥਾਣਾ ਭਿੰਡੀ ਸੈਦਾਂ 'ਚ ਧਮਾਕੇ ਦੀ ਆਵਾਜ਼ ਸੁਣੀ ਗਈ ਸੀ, ਜਿਸ ਦੀ ਸੂਚਨਾ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਵਲੋਂ ਤੁਰੰਤ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਥਾਣੇ ਅੰਦਰ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਬਰੀਕੀ ਨਾਲ ਖੰਘਾਲਿਆ ਜਾ ਰਿਹਾ ਹੈ ਅਤੇ ਫੋਰੈਂਸਿਕ ਟੀਮ ਵਲੋਂ ਵੀ ਜਾਂਚ ਕੀਤੀ ਜਾ ਰਹੀ ਹੈ | ਇਸ ਸੰਬੰਧੀ ਮੁਕੱਦਮਾ ਵੀ ਦਰਜ ਕਰ ਲਿਆ ਗਿਆ ਹੈ | ਡੀ. ਐੱਸ. ਪੀ. ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਬਾਰੇ 31 ਮਾਰਚ ਨੂੰ ਉੱਚ ਅਧਿਕਾਰੀਆਂ ਵਲੋਂ ਖੁਲਾਸਾ ਕੀਤਾ ਜਾਵੇਗਾ | ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਅੰਮਿ੍ਤਸਰ ਅਤੇ ਗੁਰਦਾਸਪੁਰ ਦੇ ਕੁਝ ਥਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਜਿਹੇ ਧਮਾਕੇ ਕੀਤੇ ਗਏ ਸਨ |

ਪਿਛਲੀ ਖ਼ਬਰ ਪੰਜਾਬ 'ਚ ਕੱਲ੍ਹ ਤੋਂ ਸ਼ੁਰੂ ਹੋ ਰਹੇ ਕਣਕ ਦੇ ਖ਼ਰੀਦ ਸੀਜ਼ਨ ਲਈ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਡਾਲਰ ਦੇ ਮੁਕਾਬਲੇ ਰੁਪਏ ਨੇ 95 ਦਾ ਅੰਕੜਾ ਛੂਹਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।