20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੰਜਾਬ 'ਚ ਕੱਲ੍ਹ ਤੋਂ ਸ਼ੁਰੂ ਹੋ ਰਹੇ ਕਣਕ ਦੇ ਖ਼ਰੀਦ ਸੀਜ਼ਨ ਲਈ ਤਿਆਰੀਆਂ ਮੁਕੰਮਲ

ਅਜੀਤ ਡੈਸਕ 31-03-2026

ਬਾਹਰਲੇ ਰਾਜਾਂ ਤੋਂ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ- ਕਟਾਰੂਚੱਕ

ਚੰਡੀਗੜ੍ਹ, 30 ਮਾਰਚ (ਅਜੀਤ ਬਿਊਰੋ)-ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ. ਐਫ. ਐਸ. ਸੀ.) ਨੂੰ ਸੂਬੇ ਦੀਆਂ ਮੰਡੀਆਂ 'ਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ 'ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸੰਬੰਧੀ ਖਾਸ ਕਰਕੇ ਸਰਹੱਦੀ ਜ਼ਿਲਿ੍ਹਆਂ 'ਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ | ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ | ਉਨ੍ਹਾਂ ਦੱਸਿਆ ਕਿ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ | ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟਿ੍ਕ ਟਨ (ਐਲ.ਐਮ.ਟੀ.) ਕਣਕ ਦੀ ਖ਼ਰੀਦ ਦਾ ਟੀਚਾ ਹੈ | ਹਾਲਾਂਕਿ ਵਿਭਾਗ ਵਲੋਂ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਪਲਾਈ ਦੀ ਨਿਗਰਾਨੀ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2233001 ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਸੰਬੰਧੀ ਠੋਸ ਕਦਮ ਚੁੱਕਣਾ ਸਮੇਂ ਦੀ ਲੋੜ-ਸੰਧੂ ਅਗਲੀ ਖ਼ਬਰ ਅੰਮਿ੍ਤਸਰ ਦੇ ਸਰਹੱਦੀ ਥਾਣਾ ਭਿੰਡੀ ਸੈਦਾਂ ਅੰਦਰ ਧਮਾਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।