ਨਵੀਂ ਦਿੱਲੀ, 30 ਮਾਰਚ (ਅਜੀਤ ਬਿਊਰੋ)-ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਪੰਜਾਬ ਵਿਚ ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਸੰਕਟ ਦਾ ਮੁੱਦਾ ਚੁੱਕਿਆ | ਸੰਸਦ ਦੇ ਸਿਫ਼ਰ ਕਾਲ ਦੌਰਾਨ ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਪੰਜਾਬ ਦੇ ਜਲ ਪ੍ਰਬੰਧਨ 'ਚ ਸੁਧਾਰ ਨਾ ਕੀਤੇ ਗਏ ਤਾਂ ਆਉਣ ਵਾਲੇ ਕੁਝ ਸਾਲਾਂ ਵਿਚ ਇਹ ਕੁਦਰਤੀ ਆਫ਼ਤ ਇਕ ਅਜਿਹੀ ਭਿਆਨਕ ਤਬਾਹੀ ਦਾ ਰੂਪ ਧਾਰ ਲਵੇਗੀ, ਜਿਸ ਨੂੰ ਰੋਕਣਾ ਮੁਸ਼ਕਿਲ ਹੋ ਜਾਵੇਗਾ | ਸੂਬੇ ਵਿਚ ਹੜ੍ਹਾਂ ਦੀ ਭਿਆਨਕ ਸਥਿਤੀ ਨੂੰ ਦੇਖਦਿਆਂ ਸੰਧੂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਹੜ੍ਹ ਨੂੰ ਰੋਕਣ ਲਈ 'ਕੰਪਰੀਹੈਂਸਿਵ ਪੰਜਾਬ ਫਲੱਡ ਰੈਜ਼ੀਲੀਐਂਸ ਐਂਡ ਵਾਟਰ ਸਕਿਉਰਟੀ ਪਲਾਨ' ਤਿਆਰ ਕੀਤਾ ਜਾਣਾ ਚਾਹੀਦਾ ਹੈ, ਜਿਸ ਤਹਿਤ ਹੜ੍ਹ ਰੋਕੂ ਡੈਮਾਂ ਅਤੇ ਛੋਟੇ ਰਿਟੈਂਸ਼ਨ ਰਿਜ਼ਰਵਾਇਰਾਂ ਦਾ ਨਿਰਮਾਣ ਕੀਤਾ ਜਾਵੇ ਅਤੇ ਮੌਜੂਦਾ ਡੈਮਾਂ ਨੂੰ ਆਰ.ਸੀ.ਸੀ. ਲਾਈਨਿੰਗ ਜਾਂ ਹੈਵੀ ਸ਼ੀਟ ਪ੍ਰੋਟੈਕਸ਼ਨ ਰਾਹੀਂ ਵਧੇਰੇ ਮਜ਼ਬੂਤ ਤੇ ਪਾਏਦਾਰ ਬਣਾਇਆ ਜਾਣਾ ਚਾਹੀਦਾ ਹੈ |
ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਸੰਬੰਧੀ ਠੋਸ ਕਦਮ ਚੁੱਕਣਾ ਸਮੇਂ ਦੀ ਲੋੜ-ਸੰਧੂ
ਅਜੀਤ ਡੈਸਕ
31-03-2026