ਨਵੀਂ ਦਿੱਲੀ, 30 ਮਾਰਚ (ਉਪਮਾ ਡਾਗਾ ਪਾਰਥ)-'ਕਾਂਗਰਸੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦੀ ਸਿਹਤ 'ਚ ਕਾਫੀ ਸੁਧਾਰ ਹੈ ਅਤੇ ਇਸ ਸਮੇਂ ਉਨ੍ਹਾਂ ਦੀ ਸਥਿਤੀ ਆਮ ਵਾਂਗ ਬਣੀ ਹੋਈ ਹੈ | ਉਨ੍ਹਾਂ ਨੂੰ ਛੇਤੀ ਹੀ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ |' ਸਰ ਗੰਗਾ ਰਾਮ ਹਸਪਤਾਲ ਦੇ ਚੇਅਰਮੈਨ ਡਾ. ਅਜੈ ਸਵਰੂਪ ਨੇ ਉਕਤ ਜਾਣਕਾਰੀ ਦਿੱਤੀ | ਹਸਪਤਾਲ ਪ੍ਰਸ਼ਾਸਨ ਮੁਤਾਬਿਕ ਸੋਨੀਆ ਗਾਂਧੀ ਦੇ ਸਾਰੇ ਮੈਡੀਕਲ ਪੈਰਾਮੀਟਰ ਹੁਣ ਆਮ ਵਾਂਗ ਹਨ, ਹਾਲਾਂਕਿ ਪੂਰੀ ਤਰ੍ਹਾਂ ਠੀਕ ਹੋਣ ਤੱਕ ਉਨ੍ਹਾਂ ਨੂੰ ਹਾਲੇ ਕੁਝ ਦਿਨਾਂ ਲਈ ਐਂਟੀਬਾਓਟਿਕ ਦਵਾਈਆਂ ਦਿੱਤੀਆਂ ਜਾਂਦੀਆਂ ਰਹਿਣਗੀਆਂ |