17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਈਰਾਨੀ ਵਿਦੇਸ਼ ਮੰਤਰੀ ਵਲੋਂ ਜੈਸ਼ੰਕਰ ਨਾਲ ਗੱਲਬਾਤ

ਅਜੀਤ ਡੈਸਕ 06-04-2026
ਨਵੀਂ ਦਿੱਲੀ, 5 ਅਪ੍ਰੈਲ (ਪੀ. ਟੀ. ਆਈ.)-ਹੋਰਮੁਜ਼ ਜਲਡਮਰੂ ਦੁਬਾਰਾ ਖੋਲ੍ਹਣ ਦੀ ਮੰਗ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਈਰਾਨ ਨੂੰ ਦਿੱਤੇ ਤਾਜ਼ਾ ਅਲਟੀਮੇਟਮ ਵਿਚਕਾਰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਈਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਤੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਗੱਲ ਕੀਤੀ ਤੇ ਪੱਛਮੀ ਏਸ਼ੀਆ ਸੰਘਰਸ਼ 'ਤੇ ਚਰਚਾ ਕੀਤੀ | ਵਿਦੇਸ਼ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਇਦ ਅਲ ਨਾਹਯਾਨ ਨਾਲ ਵੀ ਫ਼ੋਨ 'ਤੇ ਗੱਲਬਾਤ ਕੀਤੀ | ਇਸ ਤੋਂ ਇਲਾਵਾ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਵਿਸ਼ਵਵਿਆਪੀ ਊਰਜਾ ਸਪਲਾਈ 'ਤੇ ਇਸ ਦੇ ਪ੍ਰਭਾਵ 'ਤੇ ਚਰਚਾ ਕੀਤੀ |

ਪਿਛਲੀ ਖ਼ਬਰ ਭਾਜਪਾ ਦਫ਼ਤਰ 'ਤੇ ਗ੍ਰਨੇਡ ਹਮਲਾ ਮਾਮਲੇ 'ਚ 2 ਮੁੱਖ ਦੋਸ਼ੀ ਹਰਿਆਣੇ ਤੋਂ ਕਾਬੂ-ਹੁਣ ਤੱਕ 7 ਗਿ੍ਫ਼ਤਾਰ ਅਗਲੀ ਖ਼ਬਰ ਆਪ੍ਰੇਸ਼ਨ ਸੰਧੂਰ ਤੋਂ ਘਬਰਾਈ ਪਾਕਿਸਤਾਨੀ ਫ਼ੌਜ ਆਈ.ਐੱਸ.ਆਈ. ਦਾ ਕੀਤਾ ਪੁਨਰਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।