24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅਨਿਲ ਅੰਬਾਨੀ ਗਰੁੱਪ ਦੀ ਜਾਂਚ 'ਚ 73,000 ਕਰੋੜ ਤੋਂ ਵੱਧ ਦਾ ਘੁਟਾਲਾ-ਸੀ.ਬੀ.ਆਈ. <br/>

ਅਜੀਤ ਡੈਸਕ 07-04-2026
ਨਵੀਂ ਦਿੱਲੀ, 6 ਅਪ੍ਰੈਲ (ਪੀ.ਟੀ.ਆਈ.)-ਫਰਵਰੀ ਮਹੀਨੇ ਦੌਰਾਨ ਸੁਪਰੀਮ ਕੋਰਟ ਵਿਚ ਦਾਇਰ ਇਕ ਸਟੇਟਸ ਰਿਪੋਰਟ ਦੇ ਅਨੁਸਾਰ, ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਰਿਲਾਇੰਸ ਅਨਿਲ ਅੰਬਾਨੀ ਗਰੁੱਪ ਵਿਰੁੱਧ ਦਾਇਰ ਸੱਤ ਮਾਮਲਿਆਂ ਵਿਚ ਕੁੱਲ 73,000 ਕਰੋੜ ਰੁਪਏ ਦੇ ਬੈਂਕ ਕਰਜ਼ਾ ਘੁਟਾਲਿਆਂ ਦੀ ਜਾਂਚ ਕਰ ਰਹੀ ਹੈ | ਸੀ.ਬੀ.ਆਈ. ਨੇ ਅਦਾਲਤ ਨੂੰ ਦੱਸਿਆ ਕਿ ਉਹ ਸੱਤ ਮਾਮਲਿਆਂ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ ਅਤੇ ਕੁਝ ਸਰਕਾਰੀ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ | ਸੀ.ਬੀ.ਆਈ. ਅਤੇ ਇਸਦੀ ਵਿੱਤੀ ਜਾਂਚ ਸ਼ਾਖਾ, ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਸਥਿਤੀ ਰਿਪੋਰਟਾਂ ਦੀ ਸਮੀਖਿਆ ਕਰਨ ਤੋਂ ਬਾਅਦ, ਸੁਪਰੀਮ ਕੋਰਟ ਨੇ 23 ਮਾਰਚ ਨੂੰ ਇਕ ਆਦੇਸ਼ ਜਾਰੀ ਕੀਤਾ | ਸੀ.ਬੀ.ਆਈ. ਜਾਂਚ ਦਾ ਹਵਾਲਾ ਦਿੰਦੇ ਹੋਏ, ਸੁਪਰੀਮ ਕੋਰਟ ਦੇ ਆਦੇਸ਼ ਵਿਚ ਕਿਹਾ ਗਿਆ ਹੈ, ਹੋਰ ਮਾਮਲਿਆਂ ਵਿਚ ਨੁਕਸਾਨ ਵੀ ਕਈ ਹਜ਼ਾਰ ਕਰੋੜ ਰੁਪਏ ਵਿਚ ਹੈ, ਜੋ ਕਿ ਲਗਭਗ 73,006 ਕਰੋੜ ਰੁਪਏ ਹੈ¢ ਅਦਾਲਤ ਨੇ ਅਗਲੀ ਸੁਣਵਾਈ 30 ਅਪ੍ਰੈਲ ਲਈ ਨਿਰਧਾਰਤ ਕੀਤੀ ਹੈ¢

ਪਿਛਲੀ ਖ਼ਬਰ ਤੇਲ ਅਤੇ ਗੈਸ ਤੋਂ ਬਾਅਦ ਹੁਣ ਸ਼ੁਰੂ ਹੋਇਆ ਅਮੋਨੀਆ ਸੰਕਟ <br/> ਅਗਲੀ ਖ਼ਬਰ ਸ਼ਰਦ ਪਵਾਰ, ਅਠਾਵਲੇ ਸਮੇਤ 19 ਨਵੇਂ ਰਾਜ ਸਭਾ ਮੈਂਬਰਾਂ ਨੇ ਸਹੁੰ ਚੁੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।