14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹਿਮਾਚਲ 'ਚ ਬੱਸ ਡਰਾਈਵਰ ਤੇ ਕੰਡਕਟਰ 'ਤੇ ਹਮਲਾ ਕਰਨ ਦੇ ਦੋਸ਼ 'ਚ 3 ਪੰਜਾਬੀ ਗਿ੍ਫ਼ਤਾਰ

ਅਜੀਤ ਡੈਸਕ 10-04-2026
ਸ਼ਿਮਲਾ, 9 ਅਪ੍ਰੈਲ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਰੋਡ ਰੇਜ ਦੀ ਘਟਨਾ ਨੂੰ ਲੈ ਕੇ ਹੋਏ ਬਹਿਸ ਤੋਂ ਬਾਅਦ ਦਿੱਲੀ ਜਾ ਰਹੀ ਇਕ ਬੱਸ ਦੇ ਡਰਾਈਵਰ, ਕੰਡਕਟਰ ਤੇ ਦੋ ਯਾਤਰੀਆਂ ਨੂੰ ਚਾਕੂ ਮਾਰਨ ਦੇ ਦੋਸ਼ 'ਚ ਪੰਜਾਬ ਦੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਨਿਸ਼ਾਨ ਪਾਲ (46) ਵਾਸੀ ਸਗਲਾ ਪਿੰਡ ਹੁਸ਼ਿਆਰਪੁਰ, ਬਲਵਿੰਦਰ ਸਿੰਘ (45) ਅਤੇ ਅਲੀਸ਼ (21) ਦੋਵੇਂ ਵਾਸੀ ਪਠਾਨਕੋਟ, ਪੰਜਾਬ ਵਜੋਂ ਹੋਈ ਹੈ | ਪੁਲਿਸ ਅਨੁਸਾਰ ਇਹ ਘਟਨਾ ਬੁੱਧਵਾਰ ਰਾਤ ਨੂੰ ਥੁਰਲ ਪਿੰਡ ਨੇੜੇ ਵਾਪਰੀ, ਝਗੜਾ ਉਦੋਂ ਹੋਇਆ ਜਦੋਂ ਮੁਲਜ਼ਮ, ਜੋ ਕਿ ਥਾਰ 'ਚ ਯਾਤਰਾ ਕਰ ਰਹੇ ਸਨ, ਨੇ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਪਰ ਅਜਿਹਾ ਕਰਨ 'ਚ ਅਸਮਰੱਥ ਰਹੇ | ਉਨ੍ਹਾਂ ਨੇ ਬੱਸ ਨੂੰ ਰੋਕਿਆ ਅਤੇ ਡਰਾਈਵਰ ਤੇ ਯਾਤਰੀਆਂ ਨਾਲ ਬਹਿਸ ਕੀਤੀ | ਮੁਲਜ਼ਮਾਂ ਨੇ ਪੀੜਤਾਂ ਨੂੰ ਡਰਾਉਣ ਲਈ ਹਵਾ 'ਚ ਗੋਲੀਆਂ ਵੀ ਚਲਾਈਆਂ | ਪੁਲਿਸ ਮÏਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਟਾਂਡਾ ਮੈਡੀਕਲ ਕਾਲਜ ਪਹੁੰਚਾਇਆ ਅਤੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਨੇ ਮÏਕੇ ਤੋਂ ਅਪਰਾਧ 'ਚ ਵਰਤਿਆ ਗਿਆ ਹਥਿਆਰ ਵੀ ਜ਼ਬਤ ਕਰ ਲਿਆ | ਪੁਲਿਸ ਸੁਪਰਡੈਂਟ (ਐਸ.ਪੀ.) ਅਸ਼ੋਕ ਰਤਨ ਨੇ ਰਿਪੋਰਟ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 109, 126(2), 352, 351(2), 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਕੱਲ੍ਹ ਸਜਾਏ ਜਾਣ ਵਾਲੇ ਅੰਮਿ੍ਤ ਵੇਲਾ ਨਗਰ ਕੀਰਤਨ ਮੌਕੇ ਜ਼ਿਲ੍ਹਾ ਅਕਾਲੀ ਦਲ ਮਿਲਾਪ ਚੌਕ ਵਿਖੇ ਕਰੇਗਾ ਸਵਾਗਤ ਅਗਲੀ ਖ਼ਬਰ ਈਰਾਨ-ਅਮਰੀਕਾ ਜੰਗਬੰਦੀ ਸੰਕਟ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।