20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਾਬਕਾ ਰਾਸ਼ਟਰਪਤੀ ਨੇ ਮੋਦੀ ਨੂੰ ਚਿੱਠੀ ਲਿਖ ਕੇ ਦਿੱਤਾ ਨਾਰੀ ਸ਼ਕਤੀ ਵੰਦਨ ਬਿੱਲ 'ਤੇ ਸਰਕਾਰ ਨੂੰ ਸਮਰਥਨ

ਅਜੀਤ ਡੈਸਕ 16-04-2026
ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)- ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸਿਆਸਤ 'ਚ ਔਰਤਾਂ ਲਈ ਰਾਖਵੇਂਕਰਨ ਬਾਰੇ ਬਿੱਲ ਨੂੰ ਇਤਿਹਾਸਕ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ | ਉਨ੍ਹਾਂ ਇਸ ਲਈ ਲਿਆਂਦੀ ਜਾ ਰਹੀ ਸੰਵਿਧਾਨਿਕ ਸੋਧ ਨੂੰ ਭਾਰਤ ਦੀ ਲੋਕਤੰਤਰਿਕ ਵਿਵਸਥਾ ਲਈ ਇਕ ਬਦਲਾਅ ਵਾਲਾ ਕਰਾਰ ਦਿੱਤਾ | ਸਾਬਕਾ ਰਾਸ਼ਟਰਪਤੀ ਨੇ ਬਿੱਲ ਨੂੰ ਦੇਸ਼ ਦੀਆਂ ਸਭ ਤੋਂ ਉੱਚ ਵਿਧਾਈ ਸੰਸਥਾਵਾਂ 'ਚ ਔਰਤਾਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਵਾਲਾ ਦੱਸਦਿਆਂ ਕਿਹਾ ਕਿ ਔਰਤਾਂ ਦੇ ਵੱਖ-ਵੱਖ ਤਜਰਬੇ ਅਤੇ ਨਜ਼ਰੀਆ ਨੀਤੀ ਨਿਰਮਾਣ ਨੂੰ ਹੋਰ ਸੰਤੁਲਿਤ ਅਤੇ ਸੰਵੇਦਨਸ਼ੀਲ ਬਣਾਉਣਗੇ | ਪ੍ਰਤਿਭਾ ਪਾਟਿਲ ਨੇ ਆਸ ਪ੍ਰਗਟਾਈ ਕਿ ਇਹ ਪਹਿਲ ਦਿਹਾਤੀ ਅਤੇ ਪਛੜੇ ਭਾਈਚਾਰਿਆਂ ਦੀਆਂ ਉਮੀਦਾਂ ਨੂੰ ਨਵੀਂ ਊਰਜਾ ਦੇਵੇਗੀ | ਉਨ੍ਹਾਂ ਲੰਬੇ ਸਮੇਂ ਤੋਂ ਸੰਜੋਏ ਗਏ ਸੁਪਨੇ ਨੂੰ ਸਾਕਾਰ ਕਰਨ 'ਚ ਸ਼ਾਮਿਲ ਸਾਰੀਆਂ ਧਿਰਾਂ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਇਸ ਨੂੰ ਇਤਿਹਾਸਕ ਨਾਬਰਾਬਰੀ ਨੂੰ ਘੱਟ ਕਰਨ ਅਤੇ ਸਭ ਤੋਂ ਸ਼ਾਮਿਲ ਕਰਨ ਵਾਲੇ ਭਾਰਤ ਦੇ ਨਿਰਮਾਣ ਦੀ ਦਿਸ਼ਾ 'ਚ ਇਕ ਫੈਸਲਾਕੁੰਨ ਕਰਾਰ ਦਿੱਤਾ |

ਪਿਛਲੀ ਖ਼ਬਰ ਈਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਪੂਰੀ ਤਰ੍ਹਾਂ ਲਾਗੂ, ਜੰਗ ਖ਼ਤਮ ਹੋਣ ਕਿਨਾਰੇ-ਟਰੰਪ ਅਗਲੀ ਖ਼ਬਰ ਪੰਜਾਬ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਤੇਜ਼ ਇਕੋ ਦਿਨ 'ਚ ਪੁੱਜੀ ਢਾਈ ਲੱਖ ਮੀਟਿ੍ਕ ਟਨ ਕਣਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।