19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੰਜਾਬ ਵਰਗੇ ਛੋਟੇ ਰਾਜਾਂ ਦੀ ਸਿਆਸੀ ਨੁਮਾਇੰਦਗੀ ਖ਼ਤਮ ਕਰਨ ਦੀ ਸਾਜਿਸ਼-ਕੰਗ

ਅਜੀਤ ਡੈਸਕ 17-04-2026
ਨਵੀਂ ਦਿੱਲੀ, 16 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੰਸਦ 'ਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਬਿੱਲ ਦੇ ਮੁੱਦੇ 'ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ਰੱਖਦਿਆਂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਹੱਦਬੰਦੀ ਰਾਹੀਂ ਪੰਜਾਬ ਵਰਗੇ ਛੋਟੇ ਰਾਜਾਂ ਦੀ ਸਿਆਸੀ ਨੁਮਾਇੰਦਗੀ ਖ਼ਤਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ, ਜਿਸ ਦਾ ਉਹ ਸਖ਼ਤ ਵਿਰੋਧ ਕਰਦੇ ਹਨ | ਕੰਗ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ 'ਚ ਪੰਜਾਬ ਨੇ 2 ਫ਼ੀਸਦੀ ਆਬਾਦੀ ਹੋਣ ਦੇ ਬਾਵਜੂਦ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਪਰ ਸਿਆਸੀ ਨੁਮਾਇੰਦਗੀ ਘੱਟ ਹੋਣ ਕਾਰਨ ਸਾਡੇ ਤੋਂ ਸਾਡੀ ਰਾਜਧਾਨੀ ਚੰਡੀਗੜ੍ਹ ਖੋਹ ਲਈ ਗਈ ਅਤੇ ਹੁਣ ਭਾਖੜਾ ਡੈਮ ਵਰਗੇ ਪ੍ਰਬੰਧਨ ਤੋਂ ਵੀ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਬਿੱਲ 'ਚ ਸਿਆਸਤ ਦੀ ਬੋ ਘੁਲੀ ਹੋਈ ਹੈ-ਪਿ੍ਅੰਕਾ ਅਗਲੀ ਖ਼ਬਰ ਫ਼ੌਜੀ ਟਕਰਾਅ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਕਰ ਸਕਦਾ-ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।