05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪ੍ਰਧਾਨ ਮੰਤਰੀ ਨੇ ਵਿਦੇਸ਼ ਯਾਤਰਾ 'ਤੇ ਟੈਕਸ ਲਗਾਉਣ ਦੀ ਯੋਜਨਾ ਦੀਆਂ ਰਿਪੋਰਟਾਂ ਨੂੰ ਦੱਸਿਆ ਕੋਰਾ ਝੂਠ

ਅਜੀਤ ਡੈਸਕ 16-05-2026
ਨਵੀਂ ਦਿੱਲੀ, 15 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਕਿ ਸਰਕਾਰ ਵਿਦੇਸ਼ੀ ਯਾਤਰਾ 'ਤੇ ਕਰ ਜਾਂ ਸੈੱਸ ਜਾਂ ਸਰਚਾਰਜ ਲਗਾਉਣ 'ਤੇ ਵਿਚਾਰ ਕਰ ਰਹੀ ਹੈ ਅਤੇ ਕਿਹਾ ਕਿ ਇਹ ਪੂਰੀ ਤਰ੍ਹਾਂ ਝੂਠ ਹੈ | ਪ੍ਰਧਾਨ ਮੰਤਰੀ ਨੇ ਇਹ ਗੱਲ ਇਕ ਨਵੀਂ ਰਿਪੋਰਟ ਦੇ ਜਵਾਬ 'ਚ ਕਹੀ, ਜਿਸ 'ਚ ਸੁਝਾਅ ਦਿੱਤਾ ਗਿਆ ਹੈ ਕਿ ਸਰਕਾਰ ਵਿਦੇਸ਼ੀ ਯਾਤਰਾ 'ਤੇ ਕਰ ਜਾਂ ਸੈੱਸ ਜਾਂ ਸਰਚਾਰਜ ਲਗਾਉਣ 'ਤੇ ਵਿਚਾਰ ਕਰ ਰਹੀ ਹੈ ਪਰ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ | ਮੋਦੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਇਹ ਪੂਰੀ ਤਰ੍ਹਾਂ ਝੂਠ ਹੈ | ਇਸ ਵਿਚ ਰੱਤੀ ਭਰ ਵੀ ਸੱਚਾਈ ਨਹੀਂ ਹੈ | ਵਿਦੇਸ਼ੀ ਯਾਤਰਾ 'ਤੇ ਅਜਿਹੀਆਂ ਪਾਬੰਦੀਆਂ ਲਗਾਉਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ | ਅਸੀਂ ਆਪਣੇ ਲੋਕਾਂ ਲਈ 'ਕਾਰੋਬਾਰ ਕਰਨ 'ਚ ਆਸਾਨੀ' ਅਤੇ 'ਜੀਵਨ ਜੀਊਣ 'ਚ ਆਸਾਨੀ' ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹਾਂ | ਇਹ ਬਹੁਤ ਘੱਟ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਨੇ ਖੁਦ ਕਿਸੇ ਮੀਡੀਆ ਰਿਪੋਰਟ ਦਾ ਖੰਡਨ ਕੀਤਾ ਹੋਵੇ |

ਪਿਛਲੀ ਖ਼ਬਰ ਮਲੇਰਕੋਟਲਾ 'ਚ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੀ ਰਿਹਾਇਸ਼ ਤੋਂ ਕੁਝ ਦੂਰੀ 'ਤੇ ਜ਼ੋਰਦਾਰ ਧਮਾਕਾ ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਨੀਟ ਪੇਪਰ ਲੀਕ ਮਾਮਲੇ ਦਾ ਮੁੱਖ ਸਾਜਿਸ਼ਘਾੜਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।