18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਟਰੰਪ ਨੇ ਇਜ਼ਰਾਈਲ ਨੂੰ ਮਾਨਤਾ ਦੇਣ ਦਾ ਮੁੱਦਾ ਚੁੱਕਿਆ

ਅਜੀਤ ਡੈਸਕ 27-05-2026
ਇਸ ਤੋਂ ਪਹਿਲਾਂ ਟਰੰਪ ਨੇ ਕਿਹਾ ਸੀ ਕਿ ਈਰਾਨ ਨਾਲ ਜੰਗ ਖਤਮ ਕਰਨ ਦੇ ਉਦੇਸ਼ ਨਾਲ ਹੋਣ ਵਾਲੇ ਕਿਸੇ ਵੀ ਸਮਝੌਤੇ ਵਿਚ ਇਹ ਸ਼ਰਤ ਸ਼ਾਮਿਲ ਹੋਣੀ ਚਾਹੀਦੀ ਹੈ ਕਿ ਕਈ ਹੋਰ ਦੇਸ਼ ਸਾਊਦੀ ਅਰਬ ਅਤੇ ਪਾਕਿਸਤਾਨ ਸਮੇਤ ਅਬਰਾਹਿਮ ਸਮਝੌਤਿਆਂ 'ਚ ਸ਼ਾਮਲ ਹੋਣ | ਇਜ਼ਰਾਈਲ ਨਾਲ ਸੰਬੰਧਾਂ ਨੂੰ ਆਮ ਬਣਾਉਣ ਦੇ ਉਦੇਸ਼ ਨਾਲ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਅਮਰੀਕਾ ਦੁਆਰਾ ਅਬਰਾਹਿਮ ਸਮਝੌਤਿਆਂ ਦੀ ਵਿਚੋਲਗੀ ਕੀਤੀ ਗਈ ਸੀ | ਇਹ ਪ੍ਰਸਤਾਵ ਅਜਿਹੇ ਸਮੇਂ ਆਇਆ ਹੈ ਜਦੋਂ ਈਰਾਨ ਨਾਲ ਇਕ ਸੰਭਾਵੀ ਸਮਝੌਤੇ ਨੂੰ ਟਰੰਪ ਨੂੰ ਉਨ੍ਹਾਂ ਦੇ ਸਾਥੀ ਰਿਪਬਲਿਕਨ ਸਾਂਸਦਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਈਰਾਨ ਪ੍ਰਤੀ ਸਖ਼ਤ ਰੁਖ਼ ਅਪਣਾਉਣ ਦੇ ਪੱਖ ਵਿਚ ਹਨ ਅਤੇ ਇਸ ਨਾਲ ਇਸ ਗੱਲਬਾਤ ਵਿਚ ਨਵੀਆਂ ਕੂਟਨੀਤਕ ਪੇਚੀਦਗੀਆਂ ਜਨਮ ਲੈ ਸਕਦੀਆਂ ਹਨ | ਉਨ੍ਹਾਂ ਲਿਖਿਆ ਕਿ ਅਮਰੀਕਾ ਵਲੋਂ ਇਸ ਬੇਹੱਦ ਜਟਿਲ ਬੁਝਾਰਤ ਨੂੰ ਸੁਲਝਾਉਣ ਲਈ ਕੀਤੇ ਗਏ ਸਾਰੇ ਯਤਨਾਂ ਤੋਂ ਬਾਅਦ ਇਨ੍ਹਾਂ ਸਾਰੇ ਦੇਸ਼ਾਂ ਲਈ ਇਹ ਲਾਜ਼ਮੀ ਹੋਣਾ ਚਾਹੀਦਾ ਹੈ ਕਿ ਅਬਰਾਹਿਮ ਸਮਝੌਤੇ 'ਤੇ ਦਸਤਖ਼ਤ ਕਰਨ |

ਪਿਛਲੀ ਖ਼ਬਰ ਕਠੂਆ-ਮਾਧੋਪੁਰ ਵਿਚਾਲੇ ਰੇਲਗੱਡੀਆਂ ਦਾ ਮੁੜ ਸੰਚਾਲਨ 31 ਮਈ ਤੋਂ ਅਗਲੀ ਖ਼ਬਰ ਸੀ.ਐਨ.ਜੀ. ਦੀਆਂ ਕੀਮਤਾਂ 'ਚ 2 ਰੁਪਏ ਦਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।