19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਪੁਲਿਸ ਕਾਰਵਾਈ 'ਤੇ ਚੁੱਕੇ ਸਵਾਲ

ਅਜੀਤ ਡੈਸਕ 02-06-2026
ਚੰਡੀਗੜ੍ਹ, 1 ਜੂਨ (ਕਪਿਲ ਵਧਵਾ)–ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਅਲਾਟ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਉਨ੍ਹਾਂ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਪੁਲਿਸ ਦੀ ਕਾਰਵਾਈ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਹਿਰਾਸਤ 'ਚ ਲਿਆ ਜਾਂਦਾ ਹੈ, ਤਾਂ ਕਾਨੂੰਨ ਅਨੁਸਾਰ ਉਸ ਨੂੰ ਐੱਫ.ਆਈ.ਆਰ ਦੀ ਕਾਪੀ ਮੁਹੱਈਆ ਕਰਵਾਉਣੀ ਲਾਜ਼ਮੀ ਹੁੰਦੀ ਹੈ | ਸੋਬਤੀ ਨੇ ਕਿਹਾ ਕਿ ਪੁਲਿਸ ਵਲੋਂ ਜਿਸ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ, ਉਸ ਸੰਬੰਧੀ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਕਿਸ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ | ਪੁਲਿਸ ਨੇ ਨਾ ਤਾਂ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਹੈ ਅਤੇ ਨਾ ਹੀ ਇਹ ਸਪਸ਼ਟ ਕੀਤਾ ਹੈ ਕਿ ਕਾਰਵਾਈ ਕਿਸ ਐਫ.ਆਈ.ਆਰ. ਜਾਂ ਦੋਸ਼ਾਂ ਦੇ ਆਧਾਰ 'ਤੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨਾ ਪੁਲਿਸ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ |

ਪਿਛਲੀ ਖ਼ਬਰ ਥਾਣੇ 'ਚ ਜਬਰੀ ਦਾਖ਼ਲ ਹੋਣ ਤੇ ਪੁਲਿਸ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਦੇ ਮਾਮਲੇ 'ਚ ਮਜੀਠੀਆ ਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।