ਨਿਊਯਾਰਕ, 2 ਜੂਨ (ਪੀ. ਟੀ. ਆਈ.)-ਅਮਰੀਕਾ 'ਚ ਗ਼ੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਅਤੇ ਟਰੱਕ ਡਰਾਈਵਰਾਂ ਵਜੋਂ ਕੰਮ ਕਰ ਰਹੇ ਲਗਭਗ 30 ਭਾਰਤੀ ਨਾਗਰਿਕਾਂ ਨੂੰ ਇਕ ਵੱਡੀ ਸੰਘੀ ਕਾਰਵਾਈ ਦੌਰਾਨ ਗਿ੍ਫ਼ਤਾਰ ਕੀਤਾ ਗਿਆ ਹੈ¢ ਫ਼ੜੇ ਗਏ ਇਨ੍ਹਾਂ ਸਾਰੇ ਭਾਰਤੀਆਂ ਨੂੰ ਜਲਦੀ ਹੀ ਦੇਸ਼ ਨਿਕਾਲਾ (ਡਿਪੋਰਟ) ਦਿੱਤਾ ਜਾਵੇਗਾ¢ ਅਮਰੀਕੀ ਮੌਜੂਦਾ ਪ੍ਰਸ਼ਾਸਨ ਦੇ ਸਖ਼ਤ ਰੁਖ਼ ਦਰਮਿਆਨ 'ਯੂ.ਐਸ. ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ' (ਸੀ. ਬੀ. ਪੀ.) ਵਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਅਨੁਸਾਰ ਅਰੀਜ਼ੋਨਾ ਦੇ ਯੂਮਾ ਸੈਕਟਰ ਦੇ ਬਾਰਡਰ ਪੈਟਰੋਲ ਏਜੰਟਾਂ ਨੇ 'ਆਪ੍ਰੇਸ਼ਨ ਚੈੱਕਮੇਟ' ਤਹਿਤ 52 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ¢ ਇਹ ਸਾਰੇ ਅਮਰੀਕਾ 'ਚ ਗ਼ੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ, ਜਿਨ੍ਹਾਂ 'ਚੋਂ 36 ਵਿਅਕਤੀ ਵੱਡੇ ਸੈਮੀ-ਟਰੱਕ ਚਲਾਉਂਦੇ ਫ਼ੜੇ ਗਏ¢ਜਾਂਚ ਏਜੰਸੀਆਂ ਮੁਤਾਬਕ ਗਿ੍ਫ਼ਤਾਰ ਕੀਤੇ ਗਏ 36 ਗ਼ੈਰ-ਕਾਨੂੰਨੀ ਡਰਾਈਵਰਾਂ 'ਚੋਂ 30 ਵਿਅਕਤੀ ਇਕੱਲੇ ਭਾਰਤ ਨਾਲ ਸੰਬੰਧਿਤ ਹਨ, ਜਦੋਂਕਿ ਬਾਕੀ 6 ਡਰਾਈਵਰ ਮੈਕਸੀਕੋ, ਅਲ ਸਲਵਾਡੋਰ ਅਤੇ ਰੂਸ ਦੇ ਨਾਗਰਿਕ ਹਨ¢ ਇਨ੍ਹਾਂ ਕੋਲ ਕੈਲੀਫੋਰਨੀਆ, ਨਿਊਯਾਰਕ, ਵਾਸ਼ਿੰਗਟਨ ਅਤੇ ਵਰਜੀਨੀਆ ਵਰਗੇ ਰਾਜਾਂ ਦੇ ਕਮਰਸ਼ੀਅਲ ਡਰਾਈਵਿੰਗ ਲਾਇਸੰਸ ਸਨ, ਜਦੋਂਕਿ ਕੁਝ ਕੋਲ ਕਿਸੇ ਵੀ ਤਰ੍ਹਾਂ ਦਾ ਲਾਇਸੈਂਸ ਨਹੀਂ ਸੀ¢ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਨ੍ਹਾਂ 'ਚੋਂ ਬਹੁਤਿਆਂ ਕੋਲ ਕੰਮ ਕਰਨ ਦੇ ਅਧਿਕਾਰ ਸੰਬੰਧੀ ਦਸਤਾਵੇਜ਼ ਸਨ, ਜੋ ਪਿਛਲੇ ਜੋ ਬਾਈਡਨ ਪ੍ਰਸ਼ਾਸਨ ਦੌਰਾਨ ਹਿਾਸਲ ਕੀਤੇ ਗਏ ਸਨ ਪਰ ਹੁਣ ਉਨ੍ਹਾਂ ਦੀ ਮਿਆਦ ਖ਼ਤਮ ਹੋ ਚੁੱਕੀ ਸੀ¢ ਸਰਹੱਦੀ ਸੁਰੱਖਿਆ ਵਿਭਾਗ ਨੇ ਸਾਰਿਆਂ ਖ਼ਿਲਾਫ਼ ਸੰਘੀ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ¢