ਵਿਦੇਸ਼ੀਆਂ ਲਈ ਭਾਰਤ 'ਚ ਰਹਿਣ ਦੇ ਨਿਯਮਾਂ 'ਚ ਬਦਲਾਅ
ਅਜੀਤ ਡੈਸਕ
03-06-2026
ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਨਿਯਮ, 2025 ਦੇ ਤਹਿਤ ਨਿਯਮਾਂ ਵਿਚ ਮਹੱਤਵਪੂਰਨ ਬਦਲਾਅ ਕੀਤੇ ਹਨ ¢ ਇਸ ਵਿਚ ਉਸ ਸਮਾਂ-ਸੀਮਾ ਨੂੰ ਬਦਲ ਦਿੱਤਾ ਗਿਆ ਹੈ, ਜਿਸ ਦੇ ਤਹਿਤ ਵਿਦੇਸ਼ੀ ਨਾਗਰਿਕ ਜੇਕਰ 180 ਦਿਨਾਂ ਤੋਂ ਵੱਧ ਸਮੇਂ ਲਈ ਭਾਰਤ ਵਿਚ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਰਜਿਸਟਰ ਕਰਨਾ ਪਵੇਗਾ | ਇਸ ਤੋਂ ਇਲਾਵਾ ਵਿਦੇਸ਼ੀ ਮਾਪਿਆਂ ਤੋਂ ਪੈਦਾ ਹੋਏ ਬੱਚਿਆਂ ਨਾਲ ਸੰਬੰਧਿਤ ਕੁਝ ਮਾਮਲਿਆਂ ਵਿਚ ਛੋਟ ਵੀ ਦਿੱਤੀ ਗਈ ਹੈ ¢ ਗ੍ਰਹਿ ਮੰਤਰਾਲੇ ਦੁਆਰਾ ਜਾਰੀ ਅਤੇ ਸੋਮਵਾਰ ਨੂੰ ਸਰਕਾਰੀ ਗਜ਼ਟ ਵਿਚ ਪ੍ਰਕਾਸ਼ਿਤ ਇਕ ਨੋਟੀਫ਼ਿਕੇਸ਼ਨ ਮੁਤਾਬਿਕ 180 ਦਿਨਾਂ ਜਾਂ ਇਸ ਤੋਂ ਘੱਟ ਸਮੇਂ ਲਈ ਵੈਧ ਵੀਜ਼ਾ 'ਤੇ ਭਾਰਤ ਆਉਣ ਵਾਲੇ ਵਿਦੇਸ਼ੀ ਲੋਕਾਂ ਨੂੰ ਇਸ ਗੱਲ ਦਾ ਧਿਆਨ ਹੋਏਗਾ ¢ ਅਜਿਹੇ ਲੋਕਾਂ ਨੂੰ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ 180 ਦਿਨਾਂ ਦੀ ਮਿਆਦ ਖ਼ਤਮ ਹੋਣ ਤੋਂ ਪਹਿਲਾਂ ਕਦੀ ਵੀ ਪੂਰੀ ਕਰਨੀ ਪਏਗੀ, ਜੇਕਰ ਉਹ ਤੈਅ ਸਮੇਂ ਤੋਂ ਜ਼ਿਆਦਾ ਦੇਸ਼ ਵਿਚ ਰਹਿਣ ਦੀ ਯੋਜਨਾ ਬਣਾ ਰਹੇ ਹਨ ¢ ਇਸ ਸੋਧੀ ਹੋਈ ਵਿਵਸਥਾ ਨੇ ਉਸ ਪਿਛਲੀ ਸ਼ਰਤ ਦੀ ਥਾਂ ਲੈ ਲਈ ਹੈ, ਜਿਸ ਦੇ ਤਹਿਤ ਵਿਦੇਸ਼ੀਆਂ ਨੂੰ ਭਾਰਤ ਵਿਚ ਉਨ੍ਹਾਂ ਦੇ ਆਉਣ ਦੇ 180 ਦਿਨਾਂ ਦੀ ਮਿਆਦ ਖ਼ਤਮ ਹੋਣ ਦੇ 14 ਦਿਨਾਂ ਦੇ ਅੰਦਰ ਰਜਿਸਟ੍ਰੇਸ਼ਨ ਕਰਾਉਣ ਦੀ ਇਜਾਜ਼ਤ ਸੀ¢