28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਚੀਫ਼ ਜਸਟਿਸ ਸੂਰਿਆਕਾਂਤ ਨੇ ਸੁਪਰੀਮ ਕੋਰਟ ਦੇ 5 ਨਵੇਂ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ <br/>

ਅਜੀਤ ਡੈਸਕ 03-06-2026

ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਭਾਰਤ ਦੇ ਚੀਫ਼ ਜਸਟਿਸ ਸੂਰਿਆਕਾਂਤ ਨੇ ਸੁਪਰੀਮ ਦੇ 5 ਨਵੇਂ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ । ਸੁਪਰੀਮ ਕੋਰਟ ਕੰਪਲੈਕਸ ਵਿਚ ਹੋਏ ਸਮਾਗਮ ਦੌਰਾਨ ਚੀਫ਼ ਜਸਟਿਸ ਸੂਰਿਆਕਾਂਤ ਨੇ ਸੀਨੀਅਰ ਐਡਵੋਕੇਟ ਵੀ. ਮੋਹਨਾ, ਜੱਜ ਸ਼ੀਲ ਨਾਗੂ, ਜੱਜ ਚੰਦਰਸ਼ੇਖਰ, ਜੱਜ ਸੰਜੀਵ ਸਚਦੇਵਾ ਅਤੇ ਜੱਜ ਅਰੁਣ ਪੱਲੀ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁਕਾਈ । 5 ਨਵੇਂ ਜੱਜਾਂ ਦੀ ਨਿਯੁਕਤੀ ਨਾਲ ਹੁਣ ਸਰਬਉੱਚ ਅਦਾਲਤ 'ਚ ਜੱਜਾਂ ਦੀ ਗਿਣਤੀ ਵਧ ਕੇ 37 ਹੋ ਗਈ ਹੈ ਅਤੇ ਹੁਣ ਸਿਰਫ਼ ਇਕ ਅਹੁਦਾ ਖ਼ਾਲੀ ਹੈ । ਇੱਥੇ ਦੱਸਣਯੋਗ ਹੈ ਕਿ ਵਕੀਲ ਵੀ. ਮੋਹਨਾ ਸਿੱਧੇ ਹੀ ਬਾਰ ਤੋਂ ਸੁਪਰੀਮ ਕੋਰਟ ਦੀ ਜੱਜ ਬਣਨ ਵਾਲੀ ਦੇਸ਼ ਦੀ ਦੂਜੀ ਮਹਿਲਾ ਹੈ । ਇਸ ਤੋਂ ਪਹਿਲਾਂ 2018 ਵਿਚ ਇੰਦੂ ਮਲਹੋਤਰਾ ਵੀ ਵਕੀਲ ਤੋਂ ਸਿੱਧੇ ਸੁਪਰੀਮ ਕੋਰਟ ਵਿਚ ਜੱਜ ਬਣੀ ਸੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਕਾਲੇਜੀਅਮ ਨੇ 27 ਮਈ ਨੂੰ ਇਨ੍ਹਾਂ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਨੂੰ ਸਰਕਾਰ ਨੇ ਚਾਰ ਦਿਨਾਂ ਵਿਚ ਹੀ ਹਰੀ ਝੰਡੀ ਦੇ ਦਿੱਤੀ ।

ਪਿਛਲੀ ਖ਼ਬਰ ਈ. ਡੀ. ਵਲੋਂ ਵਿਧਾਇਕ ਰਮਨ ਅਰੋੜਾ ਤੋਂ 8 ਘੰਟੇ ਪੁੱਛਗਿੱਛ <br/> ਅਗਲੀ ਖ਼ਬਰ ਚਿਨਾਬ-ਬਿਆਸ ਲਿੰਕ ਪ੍ਰਾਜੈਕਟ ਨੂੰ ਮਨਜ਼ੂਰੀ, ਹਿਮਾਚਲ ਸਮੇਤ ਪੰਜਾਬ ਤੇ ਹੋਰ ਸੂਬਿਆਂ ਨੂੰ ਮਿਲੇਗਾ ਫ਼ਾਇਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।