04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਨਕਲੀ ਵੀਡੀਓ ਦੀ ਸਾਜਿਸ਼ 'ਚ ਸ਼ਾਮਿਲ ਹਰ ਚਿਹਰੇ ਨੂੰ ਬੇਨਕਾਬ ਕੀਤਾ ਜਾਵੇਗਾ-ਮੁੱਖ ਮੰਤਰੀ <br/>

ਅਜੀਤ ਡੈਸਕ 19-06-2026
ਚੰਡੀਗੜ੍ਹ; 18 ਜੂਨ (ਅਜੀਤ ਬਿਊਰੋ)-ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ ਸਕਦਾ | ਉਨ੍ਹਾਂ ਕਿਹਾ ਕਿ ਦੋ ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਨਕਲੀ ਵੀਡੀਓ ਵਿਵਾਦ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਕੀਤੇ ਗਏ 1,191 ਫਰੇਮਾਂ 'ਚੋਂ ਇਕ ਵੀ ਫਰੇਮ ਉਨ੍ਹਾਂ ਦੇ ਚਿਹਰੇ, ਕੱਦ, ਸਰੀਰਕ ਬਣਤਰ ਜਾਂ ਦਿੱਖ ਨਾਲ ਮੇਲ ਨਹੀਂ ਖਾਂਦਾ | ਇਸ ਘਟਨਾ ਨੂੰ ਬਦਨਾਮ ਕਰਨ ਦੀ ਇਕ ਸੋਚੀ-ਸਮਝੀ ਸਾਜਿਸ਼ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵਲੋਂ ਮਿਲ ਰਹੇ ਬੇਅੰਤ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਪੰਜਾਬ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਨਕਲੀ ਵੀਡੀਓ ਨੂੰ ਬਣਾਉਣ, ਫੰਡ ਦੇਣ ਅਤੇ ਵਾਇਰਲ ਕਰਨ 'ਚ ਸ਼ਾਮਿਲ ਹਰ ਵਿਅਕਤੀ ਦੀ ਪਛਾਣ ਕੀਤੀ ਜਾਵੇ, ਚਾਹੇ ਉਹ ਦੁਨੀਆ 'ਚ ਕਿਤੇ ਵੀ ਲੁਕੇ ਹੋਣ, ਉਨ੍ਹਾਂ ਨੂੰ ਸੰਗਤ ਦੇ ਸਾਹਮਣੇ ਬੇਨਕਾਬ ਕੀਤਾ ਜਾਵੇ | ਸ੍ਰੀ ਗੁਰੂ ਗ੍ਰੰਥ ਸਾਹਿਬ, ਸੰਗਤ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਆਪਣੀ ਉਮਰ ਭਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਘਟ ਰਹੀ ਸਿਆਸੀ ਹੋਂਦ ਨੂੰ ਬਚਾਉਣ ਲਈ ਧਰਮ ਨੂੰ ਢਾਲ ਵਜੋਂ ਵਰਤਣ ਵਾਲਿਆਂ ਦੀਆਂ ਸਿਆਸਤ ਤੋਂ ਪ੍ਰੇਰਿਤ ਸਾਜਿਸ਼ਾਂ ਦਾ ਸ਼ਿਕਾਰ ਨਾ ਹੋਣ | ਉਨ੍ਹਾਂ ਕਿਹਾ ਕਿ ਹੁਣ ਨਾਨਕ ਨਾਮ ਲੇਵਾ ਸੰਗਤ ਫੈਸਲਾ ਕਰੇਗੀ | ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੰਗਤ ਸਰਵਉੱਚ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਸਾਡਾ ਸਿਰ ਇਸ ਅੱਗੇ ਝੁਕਦਾ ਹੈ | ਮੈਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਮੈਂ ਸੰਗਤ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਬਾਰੇ ਸੋਚ ਵੀ ਨਹੀਂ ਸਕਦਾ |

ਪਿਛਲੀ ਖ਼ਬਰ ਅਮਰੀਕਾ-ਈਰਾਨ ਯੁੱਧ ਸਮਾਪਤ-ਟਰੰਪ ਅਤੇ ਪੇਜ਼ੇਸ਼ਕੀਅਨ ਨੇ ਸ਼ੁਰੂਆਤੀ ਸਮਝੌਤੇ 'ਤੇ ਕੀਤੇ ਦਸਤਖ਼ਤ <br/> ਅਗਲੀ ਖ਼ਬਰ ਕਾਦੀਆਂ–ਬਿਆਸ ਰੇਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।