04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਦੇਸ਼-ਵਿਦੇਸ਼ 'ਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ <br/>

ਅਜੀਤ ਡੈਸਕ 19-06-2026

ਵੱਡੀ ਗਿਣਤੀ 'ਚ ਸੰਗਤ ਗੁਰੂ ਘਰਾਂ 'ਚ ਹੋਈ ਨਤਮਸਤਕ
ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਪੰਚਮ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦਾ 420ਵਾਂ ਸ਼ਹੀਦੀ ਦਿਹਾੜਾ ਦੇਸ਼-ਵਿਦੇਸ਼ 'ਚ ਵਸਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸੰਗਤਾਂ ਵਲੋਂ ਸਵੇਰ ਵੇਲੇ ਤੋਂ ਹੀ ਨੇੜਲੇ ਗੁਰਦੁਆਰਿਆਂ 'ਚ ਪਹੁੰਚ ਕੇ ਕਥਾ-ਕੀਰਤਨ ਸਰਵਣ ਕੀਤਾ ਗਿਆ ਅਤੇ ਪਵਿੱਤਰ ਸਰੋਵਰਾਂ 'ਚ ਇਸ਼ਨਾਨ ਕੀਤੇ ਗਏ | ਇਸ ਦੇ ਨਾਲ ਹੀ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ | ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਵੀ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਅੱਤ ਦੀ ਗਰਮੀ ਦੀ ਪ੍ਰਵਾਹ ਕੀਤੇ ਬਿਨਾਂ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਬਣਾਏ ਗਏ ਸਰੋਵਰ 'ਚ ਇਸ਼ਨਾਨ ਕੀਤਾ | ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਆਰੰਭ ਕੀਤੇ ਗਏ ਅਖੰਡ ਪਾਠ ਦੇ ਭੋਗ ਗੁਰਦੁਆਰਾ ਸਾਹਿਬ ਦੇ ਮੰਜੀ ਸਾਹਿਬ ਹਾਲ ਵਿਖੇ ਪਾਏ ਗਏ, ਜਿਸ ਦੀ ਅਰਦਾਸ ਭਾਈ ਹੀਰਾ ਸਿੰਘ ਕਥਾਵਾਚਕ ਅਤੇ ਡਿਊਟੀ ਹੈਡ ਗ੍ਰੰਥੀ ਨੇ ਕੀਤੀ | ਉਪਰੰਤ ਸੰਗਤਾਂ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਅਖੰਡ ਜਾਪ ਕੀਤੇ | ਸਵੇਰ ਤੋਂ ਹੀ ਜਿਥੇ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਬਾਣੀ ਦਾ ਕੀਰਤਨ ਹੁੰਦਾ ਰਿਹਾ, ਉਥੇ ਹੀ ਦੀਵਾਨ ਹਾਲ ਵਿਖੇ ਸਵੇਰੇ 9 ਵਜੇ ਤੋਂ ਹੀ ਦੇਰ ਰਾਤ ਤੱਕ ਭਾਰੀ ਦੀਵਾਨ ਸਜਾਏ ਗਏ, ਜਿਸ 'ਚ ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ, ਭਾਈ ਗੁਰਬਚਨ ਸਿੰਘ ਕਲਸੀ, ਨੌਸ਼ੇਵਰਜੀਤ ਸਿੰਘ, ਸ੍ਰੀ ਗੁਰੂ ਅਰਜਨ ਦੇਵ ਕੀਰਤਨੀ ਜਥਾ ਬੀਬੀਆਂ, ਬਾਬਾ ਬੁੱਢਾ ਸਾਹਿਬ ਕੀਰਤਨੀ ਜਥਾ ਬੀਬੀਆਂ, ਮਾਤਾ ਗੰਗਾ ਕੀਰਤਨੀ ਜਥਾ ਬੀਬੀਆਂ, ਭਾਈ ਲਵਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਨਿਸ਼ਾਨ ਸਿੰਘ ਤਰਨ ਤਾਰਨ ਵਾਲੇ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਕਵੀਸ਼ਰ ਲਖਵਿੰਦਰ ਸਿੰਘ ਦਰਦੀ ਦਾ ਜਥਾ, ਭਾਈ ਹੀਰਾ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਸੰਦੀਪ ਸਿੰਘ, ਮਨਦੀਪ ਸਿੰਘ, ਬੀਬੀ ਸੁਪ੍ਰੀਤ ਕੌਰ ਕੀਰਤਨੀ ਜਥਾ, ਭਾਈ ਸਤਪਾਲ ਸਿੰਘ ਐਮ.ਏ. ਢਾਡੀ ਜਥਾ, ਭਾਈ ਗੁਰਚਰਨ ਸਿੰਘ ਹੈਪੀ, ਭਾਈ ਅੰਮਿ੍ਤਪਾਲ ਸਿੰਘ ਢੱਪਈ ਵਾਲਿਆਂ ਦਾ ਕੀਰਤਨੀ ਜਥਾ, ਭਾਈ ਲਵਦੀਪ ਸਿੰਘ ਹਜੂਰੀ ਰਾਗੀ ਅੰਮਿ੍ਤਸਰ, ਭਾਈ ਦਵਿੰਦਰ ਸਿੰਘ ਗੋਇੰਦਵਾਲ ਸਾਹਿਬ ਵਾਲੇ, ਭਾਈ ਰਜਿੰਦਰ ਸਿੰਘ ਰਾਗੀ ਕੀਰਤਨੀ ਜਥਾ ਲੁਧਿਆਣੇ ਵਾਲਿਆਂ ਦੇ ਜਥਿਆਂ ਅਤੇ ਰਾਗੀ, ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਸੰਗਤ ਲਈ ਵੱਖ–ਵੱਖ ਧਾਰਮਿਕ ਸੰਸਥਾਵਾਂ ਵਲੋਂ ਗੁਰਦੁਆਰਾ ਸਾਹਿਬ ਦੀ ਪਰਿਕਰਮਾ 'ਚ ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਸ਼ਰਦਾਈ ਅਤੇ ਲੰਗਰ ਲਗਾਏ ਗਏ | ਸ਼ੋ੍ਰਮਣੀ ਕਮੇਟੀ ਵਲੋਂ ਲੰਗਰ ਹਾਲ ਵਿਖੇ ਗੁਰੂ ਕੇ ਅਤੁੱਟ ਲੰਗਰ ਵਰਤਾਏ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਜਿਥੇ ਵੱਖ-ਵੱਖ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਦਾ ਸਨਮਾਨ ਕੀਤਾ, ਉਥੇ ਉਨ੍ਹਾਂ ਨੇ ਵੱਡੀ ਗਿਣਤੀ 'ਚ ਪਹੁੰਚੀ ਸੰਗਤ ਦਾ ਵੀ ਧੰਨਵਾਦ ਕੀਤਾ |

ਪਿਛਲੀ ਖ਼ਬਰ ਮੋਦੀ ਭਲਕੇ ਪੀ.ਐੱਮ.-ਕਿਸਾਨ ਯੋਜਨਾ ਤਹਿਤ 18,880 ਕਰੋੜ ਦੀ ਪਾਉਣਗੇ ਕਿਸ਼ਤ ਅਗਲੀ ਖ਼ਬਰ ਪਾਕਿ ਨੇ ਅਮਰੀਕਾ-ਈਰਾਨ ਵਿਚਕਾਰ ਵਿਚੋਲੇ ਵਜੋਂ ਸਮਝÏਤੇ 'ਤੇ ਕੀਤੇ ਦਸਤਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।