03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮੋਦੀ ਭਲਕੇ ਪੀ.ਐੱਮ.-ਕਿਸਾਨ ਯੋਜਨਾ ਤਹਿਤ 18,880 ਕਰੋੜ ਦੀ ਪਾਉਣਗੇ ਕਿਸ਼ਤ

ਅਜੀਤ ਡੈਸਕ 19-06-2026
ਨਵੀਂ ਦਿੱਲੀ, 18 ਜੂਨ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਜੂਨ ਨੂੰ ਪੀ.ਐੱਮ-ਕਿਸਾਨ ਯੋਜਨਾ ਤਹਿਤ 23ਵੀਂ ਕਿਸ਼ਤ ਟ੍ਰਾਂਸਫਰ ਕਰਨਗੇ, ਜਿਸ ਨਾਲ ਦੇਸ਼ ਭਰ ਦੇ 9.44 ਕਰੋੜ ਤੋਂ ਵੱਧ ਕਿਸਾਨ ਲਾਭਪਾਤਰੀਆਂ ਨੂੰ ਸਿੱਧੇ ਤੌਰ 'ਤੇ 18,880 ਕਰੋੜ ਰੁਪਏ ਮਿਲਣਗੇ¢ ਇਹ ਟ੍ਰਾਂਸਫਰ ਉਨ੍ਹਾਂ ਦੇ ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਦÏਰੇ ਦÏਰਾਨ ਹੋਵੇਗਾ¢ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚÏਹਾਨ ਨੇ ਕਿਹਾ ਕਿ ਇਕੱਲੇ ਪੱਛਮੀ ਬੰਗਾਲ ਵਿੱਚ ਹੀ 45.35 ਲੱਖ ਤੋਂ ਵੱਧ ਕਿਸਾਨਾਂ ਨੂੰ ਲਗਭਗ 907 ਕਰੋੜ ਰੁਪਏ ਦੀਆਂ ਕਿਸ਼ਤਾਂ ਪ੍ਰਾਪਤ ਹੋਣਗੀਆਂ¢ਇਸ ਨਾਲ, ਸੂਬੇ ਵਿੱਚ ਇਸ ਯੋਜਨਾ ਦੇ ਤਹਿਤ ਕੁੱਲ ਭੁਗਤਾਨ 15,055 ਕਰੋੜ ਰੁਪਏ ਤੋਂ ਵੱਧ ਹੋ ਜਾਵੇਗਾ, ਜਦੋਂ ਕਿ 2019 ਵਿੱਚ ਇਸ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਰਾਸ਼ਟਰੀ ਪੱਧਰ 'ਤੇ ਕੁੱਲ 4.46 ਲੱਖ ਕਰੋੜ ਰੁਪਏ ਤੋਂ ਵੱਧ ਹੋ ਜਾਵੇਗਾ, ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ¢ ਚÏਹਾਨ ਨੇ ਕਿਹਾ ਕਿ ਫੰਡ ਸਿੱਧੇ ਲਾਭ ਟ੍ਰਾਂਸਫਰ (ਡੀ ਬੀ ਟੀ) ਰਾਹੀਂ ਭੇਜੇ ਜਾਣਗੇ, ਜੋ 'ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਆਮਦਨ ਸੁਰੱਖਿਆ ਨੂੰ ਮਜ਼ਬੂਤ ਕਰੇਗਾ¢'

ਪਿਛਲੀ ਖ਼ਬਰ ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਫਰਜ਼ੀ ਵੀਡੀਓ ਦਾ ਭਗਵੰਤ ਮਾਨ ਨਾਲ ਕੋਈ ਸੰਬੰਧ ਨਹੀਂ-ਚੀ... ਅਗਲੀ ਖ਼ਬਰ ਦੇਸ਼-ਵਿਦੇਸ਼ 'ਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।