03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

15 ਜੁਲਾਈ ਤੋਂ ਲਾਗੂ ਹੋ ਜਾਵੇਗਾ ਭਾਰਤ-ਬਰਤਾਨੀਆ ਵਿਚਾਲੇ ਮੁਕਤ ਵਪਾਰ ਸਮਝÏਤਾ <br/>

ਅਜੀਤ ਡੈਸਕ 19-06-2026
ਲੰਡਨ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ-ਬਰਤਾਨੀਆ ਵਿਚਾਲੇ ਮੁਕਤ ਵਪਾਰ ਸਮਝੌਤੇ ਨੂੰ ਲੈ ਕੇ ਇਕ ਇਤਿਹਾਸਕ ਤੇ ਬਹੁਤ ਵੱਡੀ ਸਫ਼ਲਤਾ ਮਿਲੀ ਹੈ | ਜੀ7 ਸੰਮੇਲਨ ਦÏਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਵਿਚਾਲੇ ਹੋਈ ਅਹਿਮ ਮੁਲਾਕਾਤ ਤੋਂ ਬਾਅਦ ਇਹ ਅਧਿਕਾਰਤ ਐਲਾਨ ਕੀਤਾ ਗਿਆ ਹੈ ਕਿ ਇਹ ਇਤਿਹਾਸਕ ਵਪਾਰਕ ਸਮਝੌਤਾ 15 ਜੁਲਾਈ ਤੋਂ ਪੂਰੀ ਤਰ੍ਹਾਂ ਲਾਗੂ ਹੋਣ ਜਾ ਰਿਹਾ ਹੈ | ਇਸ ਸਮਝÏਤੇ ਦੇ ਲਾਗੂ ਹੋਣ ਨਾਲ ਦੋਵਾਂ ਦੇਸ਼ਾਂ ਵਿਚਾਲੇ ਦੁਵੱਲਾ ਵਪਾਰ ਹਰ ਸਾਲ ਲਗਭਗ 25.5 ਅਰਬ ਪੌਂਡ ਵਧਣ ਦੀ ਉਮੀਦ ਹੈ | ਸਾਲ 2030 ਤੱਕ ਦੋਵਾਂ ਦੇਸ਼ਾਂ ਵਿਚਾਲੇ ਕੁੱਲ ਵਪਾਰ ਨੂੰ 100 ਅਰਬ ਡਾਲਰ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ | ਬਰਤਾਨੀਆ ਦੇ ਬਾਜ਼ਾਰ 'ਚ ਭਾਰਤ ਦੇ 99 ਫ਼ੀਸਦੀ ਉਤਪਾਦਾਂ ਨੂੰ ਬਿਨਾਂ ਕਿਸੇ ਕਸਟਮ ਡਿਊਟੀ (ਜ਼ੀਰੋ-ਟੈਰਿਫ਼) ਦੇ ਐਂਟਰੀ ਮਿਲੇਗੀ | ਇਸ ਨਾਲ ਭਾਰਤ ਦੇ ਕੱਪੜਾ ਉਦਯੋਗ, ਚਮੜਾ, ਫੁੱਟਵੀਅਰ, ਖਾਣ-ਪੀਣ ਤੇ ਇੰਜੀਨੀਅਰਿੰਗ ਵਰਗੇ ਖੇਤਰਾਂ ਨੂੰ ਬਹੁਤ ਵੱਡਾ ਹੁਲਾਰਾ ਮਿਲੇਗਾ ਤੇ ਰੁਜ਼ਗਾਰ ਦੇ ਲੱਖਾਂ ਨਵੇਂ ਮÏਕੇ ਪੈਦਾ ਹੋਣਗੇ |

ਪਿਛਲੀ ਖ਼ਬਰ ਟੈਲੀਗ੍ਰਾਮ 'ਤੇ ਪਾਬੰਦੀ ਲਗਾਉਣ ਨਾਲ ਪੇਪਰ ਲੀਕ ਨਹੀਂ ਰੁਕੇਗਾ-ਕੇਜਰੀਵਾਲ <br/> ਅਗਲੀ ਖ਼ਬਰ ਪਟਿਆਲਾ ਦਾ ਨੂਰ ਸਿੰਗਲਾ ਸੀ.ਏ. ਫਾਈਨਲ ਪ੍ਰੀਖਿਆ 'ਚੋਂ ਦੇਸ਼ ਭਰ 'ਚੋਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।