03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮੋਦੀ ਅਤੇ ਟਰੰਪ ਵਲੋਂ ਵਪਾਰ ਸਮਝੌਤੇ 'ਤੇ ਤੇਜ਼ੀ ਨਾਲ ਕੰਮ ਕਰਨ ਦੇ ਨਿਰੇਦਸ਼

ਅਜੀਤ ਡੈਸਕ 19-06-2026
ਈਵੀਅਨ-ਲੇਸ-ਬੇਂਸ (ਫਰਾਂਸ), 18 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਇਕ ਸੰਤੁਲਿਤ, ਦੋਵੇਂ ਦੇਸ਼ਾਂ ਲਈ ਲਾਭਦਾਇਕ ਅਤੇ ਵਪਾਰਕ ਤੌਰ 'ਤੇ ਮਹੱਤਵਪੂਰਨ ਵਪਾਰ ਸਮਝੌਤੇ ਦੀ ਦਿਸ਼ਾ 'ਚ ਕੰਮ ਕਰਨ ਦਾ ਨਿਰਦੇਸ਼ ਦਿੱਤਾ | ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ | ਇਸ ਤੋਂ ਇਕ ਦਿਨ ਪਹਿਲਾਂ ਦੋਵੇਂ ਨੇਤਾਵਾਂ ਨੇ ਜੀ7 ਸੰਮੇਲਨ ਦੌਰਾਨ 16 ਮਹੀਨਿਆਂ 'ਚ ਪਹਿਲੀ ਵਾਰ ਵਿਆਪਕ ਗੱਲਬਾਤ ਕੀਤੀ ਸੀ ਤਾਂਕਿ ਤਣਾਅਪੂਰਨ ਦੁਵੱਲੇ ਸੰਬੰਧਾਂ ਨੂੰ ਫਿਰ ਤੋਂ ਬਿਹਤਰ ਬਣਾਇਆ ਜਾ ਸਕੇ | ਪ੍ਰਸਤਾਵਿਤ ਵਪਾਰ ਸਮਝੌਤੇ 'ਤੇ ਗੱਲਬਾਤ ਨੂੰ ਅੱਗੇ ਵਧਾਉਣ ਲਈ ਅਮਰੀਕੀ ਵਪਾਰ ਪ੍ਰਤੀਨਿਧੀ ਜੇਮਸਿਨ ਗ੍ਰੀਰ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ | ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਨੇਤਾਵਾਂ ਨੇ ਅੰਤਰਿਮ ਦੁਵੱਲੇ ਵਪਾਰ ਸਮਝੌਤੇ ਦੀ ਗੱਲਬਾਤ 'ਚ ਹੋਈ ਮਹੱਤਵਪੂਰਨ ਪ੍ਰਗਤੀ 'ਤੇ ਸੰਤੁਸ਼ਟੀ ਪ੍ਰਗਟ ਕੀਤੀ |

ਪਿਛਲੀ ਖ਼ਬਰ ਭਾਰਤ ਦੁਨੀਆ ਲਈ 'ਭਰੋਸੇਯੋਗ ਭਾਈਵਾਲ' ਵਜੋਂ ਉੱਭਰ ਰਿਹਾ ਹੈ-ਮੋਦੀ <br/> ਅਗਲੀ ਖ਼ਬਰ 'ਭਾਰਤ ਲਈ ਏ.ਆਈ. ਦਾ ਅਰਥ ਹੈ ਸਾਰਿਆਂ ਦਾ ਸਾਥ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।