06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਨਿਤਿਸ਼ ਕੁਮਾਰ

ਅਜੀਤ ਡੈਸਕ 20-06-2026

ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਰਾਜ ਸਭਾ ਮੈਂਬਰ ਨਿਤਿਸ਼ ਕੁਮਾਰ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ਉਨ੍ਹਾਂ ਨੂੰ ਸਿਰੋਪਾ� ਭੇਟ ਕੀਤਾ ਗਿਆ, ਜਦਕਿ ਤਖ਼ਤ ਸਾਹਿਬ ਬੋਰਡ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਸੋਹੀ ਨੇ ਦੱਸਿਆ ਕਿ ਨਿਤਿਸ਼ ਕੁਮਾਰ ਨੇ ਅੱਜ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਨਾਲ ਆਪਣੇ ਕਾਰਜਕਾਲ ਦੌਰਾਨ ਸ਼ੁਰੂ ਕੀਤੇ ਗਏ ਮਲਟੀਲੈਵਲ ਪਾਰਕਿੰਗ ਸਮੇਤ ਹੋਰ ਪ੍ਰਾਜੈਕਟਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਇਥੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਨੂੰ ਹੋਰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

 

ਪਿਛਲੀ ਖ਼ਬਰ ਜੀਓ�ਪਲੇਟਫਾਰਮਸ ਨੂੰ 27 ਕਰੋੜ ਦੇ ਸ਼ੇਅਰ ਵੇਚਣ ਲਈ ਬੋਰਡ ਦੀ ਮਨਜ਼ੂਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਨੇ ਦੇਸ਼ ਭਰ ’ਚ 70 ਲੱਖ ਨੌਕਰੀਆਂ ਪੈਦਾ ਕੀਤੀਆਂ-ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।