28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ੍ਰੀ ਦੁਰਗਿਆਣਾ ਮੰਦਰ ਤੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 21-06-2026
ਅੰਮ੍ਰਿਤਸਰ, 20 ਜੂਨ (ਸੁਰਿੰਦਰ ਕੋਛੜ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ੍ਰੀ ਦੁਰਗਿਆਣਾ ਤੀਰਥ ਦੇ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਦੇਸ਼ ਦੀ ਏਕਤਾ ਅਤੇ ਸਮਾਜਿਕ ਸਦਭਾਵਨਾ ਲਈ ਪ੍ਰਾਰਥਨਾ ਕੀਤੀ। ਇਥੇ ਉਨ੍ਹਾਂ ਨੇ ਭਾਰਤੀ ਸੱਭਿਆਚਾਰ, ਅਧਿਆਤਮਿਕ ਵਿਰਾਸਤ ਅਤੇ ਰੂਹਾਨੀ ਪਰੰਪਰਾਵਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ। ਮੰਦਿਰ ਦੇ ਮੁੱਖ ਪੁਜਾਰੀ ਨੇ ਨਿਤਿਨ ਨਬੀਨ ਨੂੰ ਸ੍ਰੀ ਠਾਕੁਰ ਜੀ ਦਾ ਪ੍ਰਸ਼ਾਦ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਨਰਿੰਦਰ ਰੈਣਾ, ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਸ੍ਰੀ ਦੁਰਗਿਆਣਾ ਕਮੇਟੀ ਦੇ ਅਰੁਣ ਖੰਨਾ, ਡਾ. ਰਾਕੇਸ਼ ਸ਼ਰਮਾ ਅਤੇ ਹੋਰ ਕਈ ਸੀਨੀਅਰ ਪਾਰਟੀ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਨਿਤਿਨ ਨਬੀਨ ਜਲ੍ਹਿਆਂਵਾਲਾ ਬਾਗ ਵਿਖੇ ਪਹੁੰਚੇ ਅਤੇ ਉਥੇ ਉਨ੍ਹਾਂ ਨੇ ਸੈਂਟਰਲ ਵਿਸਟਾ (ਸ਼ਹੀਦੀ ਯਾਦਗਾਰ) ਅਤੇ ਅਮਰ ਜੋਤਿ ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਤ-ਭੂਮੀ ਲਈ ਆਪਣੀਆਂ ਜਾਨਾਂ ਵਾਰਨ ਕਰਨ ਵਾਲੇ ਵੀਰ ਬਲਿਦਾਨੀਆਂ ਨੂੰ ਸਾਡਾ ਮਹਾਨ ਰਾਸ਼ਟਰ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਯਾਦਾਂ ਨੂੰ ਤਾਜ਼ਾ ਰੱਖਣਾ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਅਸੀਂ ਸਾਰੇ ਮਿਲ ਕੇ ਕੰਮ ਕਰਾਂਗੇ।
ਪਿਛਲੀ ਖ਼ਬਰ ਹੁਣ ਮਹਾਰਾਸ਼ਟਰ ’ਚ ਇਕ ਹੀ... ਅਗਲੀ ਖ਼ਬਰ ‘ਕਾਕਰੋਚ ਜਨਤਾ ਪਾਰਟੀ’ ਵਲੋਂ ਜੰਤਰ ਮੰਤਰ ’ਤੇ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।