06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਈਰਾਨ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਲਈ ਸਲਾਹ ਜਾਰੀ

ਅਜੀਤ ਡੈਸਕ 25-06-2026


ਦੁਬਈ, 24 ਜੂਨ (ਇੰਟ:)- ਭਾਰਤ ਨੇ ਬੁੱਧਵਾਰ ਨੂੰ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਈਰਾਨ ਦੀਆਂ ਗੈਰ-ਜ਼ਰੂਰੀ ਯਾਤਰਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ, ਹਾਲਾਂਕਿ ਉੱਥੇ ਸੁਰੱਖਿਆ ਸਥਿਤੀ ਵਿਚ ਹਾਲ ਹੀ ਵਿਚ ਕੁਝ ਸੁਧਾਰ ਦਰਜ ਕੀਤਾ ਗਿਆ ਹੈ। ਤਹਿਰਾਨ ਸਥਿਤ ਭਾਰਤੀ ਦੂਤਘਰ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ ਵਿਚ ਕਿਹਾ ਕਿ ਉਹ ਈਰਾਨ ਦੀ ਮੌਜੂਦਾ ਸੁਰੱਖਿਆ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਹਾਲਾਤ ਵਿਚ ਸੁਧਾਰ ਦੇ ਬਾਵਜੂਦ ਭਾਰਤੀ ਨਾਗਰਿਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ। ਦੂਤਘਰ ਨੇ ਈਰਾਨ ਵਿਚ ਰਹਿ ਰਹੇ ਭਾਰਤੀਆਂ ਅਤੇ ਜਿਨ੍ਹਾਂ ਨੂੰ ਕਿਸੇ ਜ਼ਰੂਰੀ ਕਾਰਨ ਕਰਕੇ ਉੱਥੇ ਜਾਣਾ ਪੈ ਸਕਦਾ ਹੈ, ਉਨ੍ਹਾਂ ਨੂੰ ਵਧੇਰੇ ਸਾਵਧਾਨ ਰਹਿਣ, ਹਰ ਸਮੇਂ ਚੌਕਸ ਰਹਿਣ ਅਤੇ ਸੁਰੱਖਿਆ ਸੰਬੰਧੀ ਜਾਣਕਾਰੀ ’ਤੇ ਨਜ਼ਰ ਰੱਖਣ ਲਈ ਕਿਹਾ ਹੈ। ਸਲਾਹ ਵਿਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕ ਸਥਾਨਕ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਭਰੋਸੇਯੋਗ ਸਰੋਤਾਂ ਰਾਹੀਂ ਸਥਿਤੀ ਬਾਰੇ ਅਪਡੇਟ ਰਹਿਣ। ਨਾਲ ਹੀ ਈਰਾਨ ਵਿਚ ਮੌਜੂਦ ਜਾਂ ਨਵੇਂ ਪਹੁੰਚਣ ਵਾਲੇ ਸਾਰੇ ਭਾਰਤੀਆਂ ਨੂੰ ਆਪਣੀ ਜਾਣਕਾਰੀ ਜਲਦ ਤੋਂ ਜਲਦ ਭਾਰਤੀ ਦੂਤਘਰ ਕੋਲ ਦਰਜ ਕਰਵਾਉਣ ਲਈ ਕਿਹਾ ਗਿਆ ਹੈ। ਦੂਤਘਰ ਨੇ ਨਾਗਰਿਕਾਂ ਨੂੰ ਆਪਣੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਜਾਰੀ ਹੋਣ ਵਾਲੀਆਂ ਤਾਜ਼ਾ ਜਾਣਕਾਰੀਆਂ ਅਤੇ ਸਲਾਹਾਂ ’ਤੇ ਨਜ਼ਰ ਰੱਖਣ ਦੀ ਵੀ ਅਪੀਲ ਕੀਤੀ ਹੈ।

ਪਿਛਲੀ ਖ਼ਬਰ ਈਰਾਨ-ਅਮਰੀਕਾ ਤਣਾਅ ਘਟਣ ਦੇ ਸੰਕੇਤਾਂ ਨਾਲ ਕੱਚੇ ਤੇਲ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਅਗਲੀ ਖ਼ਬਰ ਸਿੰਧੂ ਜਲ ਸੰਧੀ ’ਤੇ ਭਾਰਤ ਦੇ ਸਖ਼ਤ ਰੁਖ਼ ਨੂੰ ਲੈ ਕੇ ਪਾਕਿ ਦੀ ਲਗਾਤਾਰ ਵਧਦੀ ਜਾ ਰਹੀ ਘਬਰਾਹਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।