22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੁੱਖ ਮੰਤਰੀ ਦੀ ਵੀਡੀਓ ਵਾਲੇ ਮਾਮਲੇ ਨੂੰ ਪੰਥਕ ਮਾਮਲਾ ਨਹੀਂ ਸੀ ਬਣਾਇਆ ਜਾਣਾ ਚਾਹੀਦਾ- ਬੀਬੀ ਜਗੀਰ ਕੌਰ

ਅਜੀਤ ਡੈਸਕ 28-06-2026
ਸ਼੍ਰੋਮਣੀ ਕਮੇਟੀ ਵਲੋਂ ਅੱਜ ਸੱਦੇ ਗਏ ਜਨਰਲ ਹਾਊਸ ਦੇ ਵਿਸ਼ੇਸ਼ ਇਜਲਾਸ ਦੌਰਾਨ ਵਿਰੋਧੀ ਧਿਰ ਨਾਲ ਸੰਬੰਧਿਤ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਹਮੇਸ਼ਾ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ, ਸਿਧਾਂਤ ਅਤੇ ਪ੍ਰੰਪਰਾਵਾਂ ਖ਼ਿਲਾਫ਼ ਕਿਸੇ ਨੂੰ ਵੀ ਖਿਲਵਾੜ ਨਹੀਂ ਕਰਨ ਦਿਆਂਗੇ। ਉਨ੍ਹਾਂ ਕਿਹਾ ਕਿ ਕੋਈ ਸਰਕਾਰ ਜਾਂ ਹੋਰ ਇਸ ਵਿਚ ਦਖਲਅੰਦਾਜ਼ੀ ਕਰੇ ਇਹ ਵੀ ਸਹਿਣ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਵੀਡੀਓ ਵਾਲਾ ਮਾਮਲਾ ਅਨੈਤਿਕਤਾ ਨਾਲ ਸੰਬੰਧਿਤ ਹੈ ਤੇ ਇਸ ਨੂੰ ਪੰਥਕ ਮਾਮਲਾ ਨਹੀਂ ਸੀ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਾਈਕਾਟ ਸੰਬੰਧੀ ਸਿੰਘ ਸਾਹਿਬਾਨ ਦੇ ਆਦੇਸ਼ਾਂ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਫਲੈਕਸ ਬੋਰਡਾਂ ਰਾਹੀਂ ਸੰਗਤ ਦਾ ਪੈਸਾ ਬਰਬਾਦ ਕੀਤਾ ਜਾ ਰਿਹਾ ਹੈ ਤੇ ਇਸ ਫ਼ੈਸਲੇ ਨੇ ਕੌਮ ਨੂੰ ਦੁਬਿਧਾ ਪਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਜਦੋਂ ਸੰਬੋਧਨ ਕਰ ਰਹੇ ਸਨ ਤਾਂ ਉਸ ਵੇਲੇ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾ ਰਿਹਾ ਲਾਈਵ ਪ੍ਰਸਾਰਨ ਉਨ੍ਹਾਂ ਦੀ ਸੰਬੋਧਨ ਦੌਰਾਨ ਬੰਦ ਕਰ ਦਿੱਤਾ ਗਿਆ ਸੀ। ਬਾਅਦ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾਲ ਸੰਬੰਧਿਤ ਮੈਂਬਰ ਸਾਹਿਬਾਨ ਇਜਲਾਸ ਵਿਚ ਮਤੇ ਪਾਸ ਕਰਨ ਤੋਂ ਪਹਿਲਾਂ ਬਾਹਰ ਆ ਗਏ ਸਨ।
ਪਿਛਲੀ ਖ਼ਬਰ ਜਨਰਲ ਇਜਲਾਸ ’ਚ ਪਾਸ ਕੀਤੇ ਮਤੇ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦੇ ਯਤਨਾਂ ਨਾਲ ਉੱਤਰਾਖੰਡ ਮਾਮਲਾ ਸੁਲਝਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।