08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਾਊਦੀ ਅਰਬ ’ਚ ਹੈਲੀਕਾਪਟਰ ਹਾਦਸਾਗ੍ਰਸਤ-14 ਮੌਤਾਂ

ਅਜੀਤ ਡੈਸਕ 29-06-2026

ਦੁਬਈ, 28 ਜੂਨ (ਏਜੰਸੀ)-ਐਤਵਾਰ ਨੂੰ ਸਾਊਦੀ ਅਰਬ ’ਚ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। ਸਾਊਦੀ ਊਰਜਾ ਮੰਤਰਾਲੇ ਅਨੁਸਾਰ ਜਹਾਜ਼ ’ਚ ਸਵਾਰ ਸਾਰੇ ਲੋਕ ਮਾਰੇ ਗਏ। ਬਿਆਨ ’ਚ ਕਿਹਾ ਗਿਆ ਹੈ ਕਿ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 6 ਵਜੇ ਦੇ ਕਰੀਬ ਹੋਇਆ, ਅਤੇ ਮਾਰੇ ਗਏ ਸਾਰੇ ਲੋਕ ਸਾਊਦੀ ਨਾਗਰਿਕ ਸਨ। ਹਾਦਸੇ ਦੇ ਕਾਰਨਾਂ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲੀ। ਇਹ ਹੈਲੀਕਾਪਟਰ ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ਦਾ ਸੀ।
ਪਿਛਲੀ ਖ਼ਬਰ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ’ਤੇ ਭੁੱਖ ਹੜਤਾਲ ਸ਼ੁਰੂ ਕੀਤੀ ਅਗਲੀ ਖ਼ਬਰ ਦੇਸ਼ ਭਰ ’ਚ ਕਹਿਰ ਦੀ ਗਰਮੀ ਨੇ ਬਿਜਲੀ ਕੰਪਨੀਆਂ ਦੇ ਕਰਵਾਏ ਹੱਥ ਖੜ੍ਹੇ-265 ਗੀਗਾਵਾਟ ’ਤੇ ਪੁੱਜੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।