07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਚੜ੍ਹਾਵਾ ਚੋਰੀ ਕਰਨ ਵਾਲੇ ਵੱਡੇ ਲੋਕਾਂ ਨੂੰ ਬਚਾਇਆ ਜਾ ਰਿਹੈ- ਕੇਜਰੀਵਾਲ

ਅਜੀਤ ਡੈਸਕ 29-06-2026

ਨਵੀਂ ਦਿੱਲੀ, 28 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਯੁੱਧਿਆ ਸ੍ਰੀ ਰਾਮ ਮੰਦਰ ’ਚ ਹੋਈ ਚੋਰੀ ਦੇ ਮਾਮਲੇ ’ਚ ਛੋਟੇ-ਛੋਟੇ ਲੋਕਾਂ ਦੀ ਗ੍ਰਿਫ਼ਤਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੜ੍ਹਾਵਾ ਚੋਰੀ ਕਰਨ ਵਾਲੇ ਵੱਡੇ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਰਾਮ ਮੰਦਰ ’ਚ 200 ਕਰੋੜ ਰੁਪਏ ਦੀ ਚੋਰੀ ਹੋਈ ਅਤੇ ਬਰਾਮਦ ਸਿਰਫ਼ 80 ਲੱਖ ਰੁਪਏ ਹੋਏ, ਬਾਕੀ ਪੈਸਾ ਕਿੱਥੇ ਗਿਆ ? ਉਨ੍ਹਾਂ ਕਿਹਾ ਕਿ ਚੋਰੀ ’ਚ ਸ਼ਾਮਿਲ ਵੱਡੀਆਂ ਮੱਛੀਆਂ ਖੁੱਲ੍ਹੇਆਮ ਘੁੰਮ ਰਹੀਆਂ ਹਨ ਅਤੇ ਜਾਂਚ ਦੇ ਨਾਂਅ ’ਤੇ ਸਿਰਫ਼ ਖਾਨਾਪੂਰਤੀ ਹੋ ਰਹੀ ਹੈ।
ਪਿਛਲੀ ਖ਼ਬਰ ‘ਗੀਤ ਗਾਤਾ ਚੱਲ’ ਸੰਗੀਤ ਸਮਾਰੋਹ ਯਾਦਗਾਰੀ ਹੋ ਨਿਬੜਿਆ ਕਰੀਬ 4 ਦਰਜਨ ਤੋ ਵੱਧ ਗਾਇਕਾਂ ਨੇ ਪੁਰਾਣੇ ਫ਼ਿਲਮੀ ਗਾਣੇ ਗਾ ਕੇ... ਅਗਲੀ ਖ਼ਬਰ ਸਮੁੰਦਰ ਤੋਂ ਲੈ ਕੇ ਅਸਮਾਨ ਤੱਕ ਭਾਰਤ ਆਤਮ ਨਿਰਭਰ ਬਣ ਰਿਹੈ-ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।