09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਵਪਾਰਕ ਗੈਸ ਸਿਲੰਡਰ 183.50 ਰੁਪਏ ਹੋਇਆ ਸਸਤਾ

ਅਜੀਤ ਡੈਸਕ 02-07-2026

ਨਵੀਂ ਦਿੱਲੀ, 1 ਜੁਲਾਈ (ਡਾ. ਬਲਵਿੰਦਰ ਸਿੰਘ ਸੋਢੀ)-ਜੁਲਾਈ ਮਹੀਨੇ ਦੀ ਸ਼ੁਰੂਆਤ ਵਿਚ ਵਪਾਰ ਜਗਤ ਦੇ ਲਈ ਇਕ ਰਾਹਤ ਦੀ ਖਬਰ ਆਈ ਹੈ। ਸਰਕਾਰੀ ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿਚ 183.50 ਰੁਪਏ ਦੀ ਕਟੌਤੀ ਕੀਤੀ ਹੈ, ਜਿਸ ਤੋਂ ਬਾਅਦ ਦਿੱਲੀ ਵਿਚ ਇਸ ਦੀ ਕੀਮਤ 3,113.50 ਰੁਪਏ ਤੋਂ ਘਟ ਕੇ 2930 ਰੁਪਏ ਹੋ ਗਈ ਹੈ। ਉਧਰ 14.2 ਕਿਲੋਗ੍ਰਾਮ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰ ਨੇ ਡੀਜ਼ਲ ਦੀ ਵਿਕਰੀ ’ਤੇ ਲੱਗੀ 200 ਲੀਟਰ ਦੀ ਪਾਬੰਦੀ ਵੀ ਹਟਾ ਲਈ ਹੈ। ਇਸ ਦੇ ਨਾਲ ਕਿਸਾਨਾਂ, ਟਰਾਂਸਪੋਰਟ ਸੈਕਟਰ ਤੇ ਵਾਹਨ ਚਾਲਕਾਂ ਨੂੰ ਰਾਹਤ ਮਿਲੇਗੀ। ਪੈਟਰੋਲ ਅਤੇ ਡੀਜ਼ਲ ਦੀ ਖੁਦਰਾ ਕੀਮਤਾਂ ਵਿਚ ਅਜੇ ਕੋਈ ਬਦਲਾਅ ਨਹੀਂ ਕੀਤਾ ਗਿਆ।
ਪਿਛਲੀ ਖ਼ਬਰ ਰਾਜਾ ਵੜਿੰਗ ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਗਲੀ ਖ਼ਬਰ ਅੰਬਾਲਾ ’ਚ ਬੋਰਵੈੱਲ ’ਚ ਡਿੱਗੇ ਬੱਚੇ ਨੂੰ ਨਹੀਂ ਬਚਾਇਆ ਜਾ ਸਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।