09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਕਿਵੇਂ ਲਿਆ ਜਾਵੇ

ਅਜੀਤ ਡੈਸਕ 02-07-2026
ਯੋਗ ਲਾਭਪਾਤਰੀ ਔਰਤਾਂ ਨਿਰਧਾਰਤ ਸਰਕਾਰੀ ਕੇਂਦਰਾਂ ‘ਤੇ ਆਫਲਾਈਨ ਰਜਿਸਟ੍ਰੇਸਨ ਪ੍ਰਕਿਰਿਆ ਰਾਹੀਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਅਪਲਾਈ ਕਰ ਸਕਦੀਆਂ ਹਨ। ਰਜਿਸਟ੍ਰੇਸਨ ਬਿਲਕੁਲ ਮੁਫ਼ਤ ਹੈ।
ਕਿੱਥੇ ਅਪਲਾਈ ਕਰਨਾ ਹੈ
* ਨਜ਼ਦੀਕੀ ਆਂਗਣਵਾੜੀ ਕੇਂਦਰ
* ਸੇਵਾ ਕੇਂਦਰ
* ਮਿਉਂਸਪਲ ਕੌਂਸਲ ਦਫ਼ਤਰ
* ਸੰਬੰਧਿਤ ਬਲਾਕ ਦਫ਼ਤਰ
ਲੋੜੀਂਦੇ ਦਸਤਾਵੇਜ਼
* ਆਧਾਰ ਕਾਰਡ
* ਪੰਜਾਬ ਦਾ ਵੋਟਰ ਆਈ.ਡੀ. ਕਾਰਡ
* ਆਧਾਰ ਨਾਲ ਲਿੰਕਡ ਬੈਂਕ ਖਾਤੇ ਦੇ ਵੇਰਵੇ/ਪਾਸਬੁੱਕ
* ਆਮਦਨ ਸਰਟੀਫਿਕੇਟ (ਜਿੱਥੇ ਲਾਗੂ ਹੋਵੇ)
ਪਾਸਪੋਰਟ ਸਾਈਜ਼ ਫੋਟੋ
* ਅਨੁਸੂਚਿਤ ਜਾਤੀ ਸਰਟੀਫਿਕੇਟ (ਵੱਧ ਲਾਭ ਲੈਣ ਵਾਲੇ ਬਿਨੈਕਾਰਾਂ ਲਈ)
ਅਪਲਾਈ ਕਰਨ ਦੀ ਪ੍ਰਕਿਰਿਆ
* ਨਜ਼ਦੀਕੀ ਨਿਰਧਾਰਤ ਰਜਿਸਟ੍ਰੇਸਨ ਕੇਂਦਰ ’ਤੇ ਜਾਓ।
* ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਫਾਰਮ ਪ੍ਰਾਪਤ ਕਰੋ।
* ਸਾਰੇ ਲੋੜੀਂਦੇ ਵੇਰਵੇ ਧਿਆਨ ਨਾਲ ਭਰੋ।
* ਲੋੜੀਂਦੇ ਦਸਤਾਵੇਜ਼ ਨਾਲ ਨੱਥੀ ਕਰੋ।
* ਮੁਕੰਮਲ ਹੋਇਆ ਬਿਨੈ-ਪੱਤਰ ਨਿਰਧਾਰਤ ਅਧਿਕਾਰੀ ਕੋਲ ਜਮ੍ਹਾਂ ਕਰਵਾਓ।
* ਭਵਿੱਖ ਦੇ ਹਵਾਲੇ ਲਈ ਰਸੀਦ ਪ੍ਰਾਪਤ ਕਰੋ।
ਕੀ ਅਜੇ ਤੱਕ ਰਜਿਸਟ੍ਰੇਸਨ ਨਹੀਂ ਕਰਵਾਈ?
ਜਿਹੜੀਆਂ ਔਰਤਾਂ ਨੇ ਅਜੇ ਤੱਕ ਰਜਿਸਟ੍ਰੇਸਨ ਨਹੀਂ ਕਰਵਾਈ ਹੈ, ਉਹ ਹੁਣ ਵੀ ਅਪਲਾਈ ਕਰ ਸਕਦੀਆਂ ਹਨ। ਬਾਅਦ ਵਿਚ ਰਜਿਸਟਰ ਹੋਣ ਵਾਲੀਆਂ ਔਰਤਾਂ ਨੂੰ ਵੀ ਸਫ਼ਲ ਵੈਰੀਫਿਕੇਸ਼ਨ ਤੇ ਮਨਜ਼ੂਰੀ ਤੋਂ ਬਾਅਦ ਪਹਿਲੀ ਜੁਲਾਈ ਤੋਂ ਲਾਗੂ ਸਤਿਕਾਰ ਰਾਸ਼ੀ ਮਿਲੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਰਜਿਸਟ੍ਰੇਸ਼ਨ ਦੀ ਕੋਈ ਆਖਰੀ ਤਰੀਕ ਨਹੀਂ ਹੈ ਤੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਲਾਗੂ ਹੋਣ ਦੀ ਮਿਤੀ ਤੋਂ ਹੀ ਲਾਭ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਦਿੱਲੀ ਪੁੱਜੀ ਜਪਾਨ ਦੀ ਪ੍ਰਧਾਨ ਮੰਤਰੀ ਅਗਲੀ ਖ਼ਬਰ ਸਰਕਾਰ ਵਲੋਂ ਮੇਟਾ ਨੂੰ ਨੋਟਿਸ : ਵਟਸਐਪ ਯੂਜ਼ਰਨੇਮ ਫੀਚਰ ਰੋਲਆਊਟ ਵਿਰੁੱਧ ਦਿੱਤੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।