02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਗੈਂਗਸਟਰ ਗੋਲਡੀ ਢਿੱਲੋਂ ਸਪੇਨ ਵਿਚ ਗ੍ਰਿਫ਼ਤਾਰ, ਜਲਦ ਕੀਤੀ ਜਾਵੇਗੀ ਹਵਾਲਗੀ

ਅਜੀਤ ਡੈਸਕ 05-07-2026

ਚੰਡੀਗੜ੍ਹ, 4 ਜੁਲਾਈ (ਪੀ.ਟੀ.ਆਈ.) ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨੂੰ ਸਪੇਨ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਹਵਾਲਗੀ ਕੀਤੀ ਜਾਵੇਗੀ। ਪੁਲਿਸ ਅਨੁਸਾਰ ਗੋਲਡੀ ਢਿੱਲੋਂ ਕਤਲ, ਡਕੈਤੀ, ਕਤਲ ਦੀ ਕੋਸ਼ਿਸ਼, ਅਗਵਾ, ਦੰਗਾ, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿਚ ਸ਼ਾਮਿਲ ਸੀ । ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲਿਸ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਹੋਰ ਏਜੰਸੀਆਂ ਦੁਆਰਾ ਇੱਕ ਤਾਲਮੇਲ ਵਾਲੀ ਕਾਰਵਾਈ ਤੋਂ ਬਾਅਦ ਇਹ ਸਫਲਤਾ ਮਿਲੀ । ਢਿੱਲੋਂ ਨੂੰ ਇੱਥੇ ਇੱਕ ਫਾਰਮੇਸੀ ਕੈਸ਼ੀਅਰ ਦੀ ਹਾਲ ਹੀ ਵਿਚ ਹੋਈ ਹੱਤਿਆ ਦਾ ਮਾਸਟਰਮਾਈਂਡ ਦੱਸਿਆ ਗਿਆ ਸੀ। 13 ਜੂਨ ਨੂੰ ਚੰਡੀਗੜ੍ਹ ਦੇ ਸੈਕਟਰ 11 ਵਿਚ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ ਫਾਰਮੇਸੀ ਕੈਸ਼ੀਅਰ, ਜਾਨਕੀ ਦਾਸ (45) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ । ਇਸ ਮਾਮਲੇ ਵਿਚ ਕਈ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ । ਢਿੱਲੋਂ 2022 ਵਿਚ ਭਾਰਤ ਤੋਂ ਭੱਜ ਗਿਆ ਸੀ। ਇਸ ਤੋਂ ਪਹਿਲਾਂ ਉਹ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਸਾਥੀ ਸੀ। ਰਾਸ਼ਟਰੀ ਜਾਂਚ ਏਜੰਸੀ ਨੇ ਢਿੱਲੋਂ ’ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਸੀ ।

ਪਿਛਲੀ ਖ਼ਬਰ ਪਿਆਜ਼ ਦੀ ਖਰੀਦ ਕੀਮਤ 13 ਫੀਸਦੀ ਵਧਾ ਕੇ 2,125 ਰੁਪਏ ਪ੍ਰਤੀ ਕੁਇੰਟਲ ਕੀਤੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੂੰ ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।