02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਉਮਰ ਖਾਲਿਦ ਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਤੋਂ ਇਨਕਾਰ

ਅਜੀਤ ਡੈਸਕ 05-07-2026

ਨਵੀਂ ਦਿੱਲੀ, 4 ਜੁਲਾਈ (ਜਗਤਾਰ ਸਿੰਘ)-ਦਿੱਲੀ ਦੀ ਕੜਕੜਡੂਮਾ ਕੋਰਟ ਨੇ ਸਨਿਚਰਵਾਰ ਨੂੰ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਸੰਬੰਧਿਤ ਵੱਡੀ ਸਾਜਿਸ਼ ਦੇ ਮਾਮਲੇ ਵਿਚ ਕਾਰਕੁੰਨਾਂ ਉਮਰ ਖਾਲਿਦ ਤੇ ਸ਼ਰਜੀਲ ਇਮਾਮ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ । ਵਧੀਕ ਸੈਸ਼ਨ ਜੱਜ ਸਮੀਰ ਬਾਜਪਾਈ ਨੇ ਦੋਵਾਂ ਧਿਰਾਂ ਦੀਆਂ ਜ਼ਮਾਨਤ ’ਤੇ ਦਲੀਲਾਂ ਸੁਣਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ । ਖਾਲਿਦ ਤੇ ਇਮਾਮ ਨੇ ਜ਼ਮਾਨਤ ਪਟੀਸ਼ਨਾਂ ਦਾਇਰ ਕਰਦਿਆਂ ਦਲੀਲ ਦਿੱਤੀ ਕਿ ਮੁਕੱਦਮਾ ਸ਼ੁਰੂ ਕੀਤੇ ਬਿਨਾਂ ਉਨ੍ਹਾਂ ਦੀ ਲਗਾਤਾਰ ਕੈਦ ਉਨ੍ਹਾਂ ਦੀ ਆਜ਼ਾਦੀ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੀ ਹੈ । ਉਨ੍ਹਾਂ ਕਿਹਾ ਕਿ ਦੂਜੇ ਸਹਿ- ਦੋਸ਼ੀਆਂ ਨੂੰ ਇਸ ਮਾਮਲੇ ਵਿਚ ਜ਼ਮਾਨਤ ਮਿਲ ਚੁੱਕੀ ਹੈ । ਉਮਰ ਖ਼ਾਲਿਦ ਤੇ ਸ਼ਰਜੀਲ ਇਮਾਮ ਨੇ ਜ਼ਮਾਨਤ ਪਟੀਸ਼ਨਾਂ ਸੁਪਰੀਮ ਕੋਰਟ ਦੇ ਇੱਕ ਫ਼ੈਸਲੇ ਦੇ ਬਾਅਦ ਦਾਇਰ ਕੀਤੀਆਂ ਹਨ, ਜਿਸ ਵਿਚ ਦੋਵਾਂ ਦੀ ਜ਼ਮਾਨਤ ਪਟੀਸ਼ਨਾਂ ਦੇ ਖ਼ਾਰਜ ਕਰਨ ਦੇ ਸੁਪਰੀਮ ਕੋਰਟ ਦੇ ਆਦੇਸ਼ ’ਤੇ ਸਵਾਲ ਖੜ੍ਹੇ ਕੀਤੇ ਗਏ ਸੀ।

ਪਿਛਲੀ ਖ਼ਬਰ ਟਰਾਂਸਕੋ ਨੇ ਠੇਕਾ ਆਧਾਰਿਤ ਕੱਚੇ ਕਾਮਿਆਂ ਦਾ ਆਪਣੇ ’ਚ ਕੀਤਾ ਰਲੇਵਾਂ ਅਗਲੀ ਖ਼ਬਰ ਪਿਆਜ਼ ਦੀ ਖਰੀਦ ਕੀਮਤ 13 ਫੀਸਦੀ ਵਧਾ ਕੇ 2,125 ਰੁਪਏ ਪ੍ਰਤੀ ਕੁਇੰਟਲ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।