02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ’ਚ ਤਿੰਨ ਦਿਨ ਭਾਰੀ ਮੀਂਹ ਦੀ ਚਿਤਾਵਨੀ

ਅਜੀਤ ਡੈਸਕ 05-07-2026
ਚੰਡੀਗੜ੍ਹ, 4 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)- ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਤਿੰਨ ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਵੀ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਮੀਂਹ ਪਿਆ ਅਤੇ ਤੇਜ਼ ਹਵਾਵਾਂ ਚੱਲੀਆਂ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਫ਼ਤਹਿਗੜ੍ਹ ਸਾਹਿਬ ’ਚ 6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਦਰਮਿਆਨਾ ਮੀਂਹ ਪਵੇਗਾ। ਸੂਚਨਾ ਅਨੁਸਾਰ ਲੰਘੇ 24 ਘੰਟਿਆਂ ਦੌਰਾਨ ਹੁਸ਼ਿਆਰਪੁਰ, ਰੂਪਨਗਰ, ਲੁਧਿਆਣਾ, ਬਠਿੰਡਾ, ਪਟਿਆਲਾ ਅਤੇ ਐਸ.ਏ.ਐਸ. ਨਗਰ ’ਚ ਦਰਮਿਆਨੇ ਤੋਂ ਭਾਰੀ ਮੀਂਹ ਪਿਆ। ਪਟਿਆਲਾ ਵਿਚ ਸਭ ਤੋਂ ਵੱਧ 60.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਰਾਜਧਾਨੀ ਚੰਡੀਗੜ੍ਹ ਵਿਚ 1.8 ਮਿਲੀਮੀਟਰ ਦੇ ਕਰੀਬ ਮੀਂਹ ਪਿਆ। ਸੂਬੇ ਵਿਚ ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 38.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਨੁਮਾਨ ਹੈ ਕਿ 5 ਜੁਲਾਈ ਨੂੰ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਦੀਆਂ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਅਨੁਸਾਰ ਅਗਲੇ 4 ਦਿਨਾਂ ’ਚ ਦੱਖਣੀ-ਪੱਛਮੀ ਮੌਨਸੂਨ ਦੇ ਪੰਜਾਬ, ਹਰਿਆਣਾ, ਗੁਜਰਾਤ ਤੇ ਰਾਜਸਥਾਨ ’ਚ ਪਹੁੰਚਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਰਾਮ ਮੰਦਰ ’ਚੋਂ ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ-ਕੇਜਰੀਵਾਲ ਅਗਲੀ ਖ਼ਬਰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਪੁੱਜੀ ਮੌਨਸੂਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।