07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਬੱਚਿਆਂ ਦੇ ਸ਼ੋਸ਼ਣ ਖ਼ਿਲਾਫ਼ ‘ਮੈਟਾ’ ਦਾ ਸਖ਼ਤ ਰੁਖ; ਬੱਚਿਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਕਾਰਵਾਈ ਜਾਰੀ

ਅਜੀਤ ਡੈਸਕ 08-07-2026

ਨਵੀਂ ਦਿੱਲੀ, 7 ਜੁਲਾਈ (ਏਜੰਸੀ)-ਕੇਂਦਰ ਸਰਕਾਰ ਵਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਮੂਲ ਕੰਪਨੀ ‘ਮੈਟਾ’ ਨੇ ਅਧਿਕਾਰਤ ਬਲੌਗ ਜਾਰੀ ਕਰ ਕੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਮੈਟਾ ਨੇ ਆਪਣੇ ਬਲੌਗ ’ਚ ਲਿਖਿਆ ਹੈ ਕਿ ਬੱਚਿਆਂ ਦਾ ਸ਼ੋਸ਼ਣ ਬੇਹੱਦ ਨਿੰਦਣਯੋਗ ਅਪਰਾਧ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਕੰਪਨੀ ਨੇ ਕਿਹਾ ਕਿ ਉਹ ਆਪਣੇ ਪਲੇਟਫਾਰਮਾਂ ’ਤੇ ਅਤੇ ਉਨ੍ਹਾਂ ਤੋਂ ਬਾਹਰ ਵੀ ਅਜਿਹੇ ਗ਼ੈਰ-ਕਾਨੂੰਨੀ ਅਪਰਾਧਾਂ ਖ਼ਿਲਾਫ਼ ਸਖ਼ਤ ਤਰੀਕੇ ਨਾਲ ਕੰਮ ਕਰ ਰਹੀ ਹੈ। ਸਰਕਾਰ ਵਲੋਂ ਡਿਜੀਟਲ ਸੁਰੱਖਿਆ ਨੂੰ ਲੈ ਕੇ ਦਿਖਾਈ ਗਈ ਸਖ਼ਤੀ ਤੋਂ ਬਾਅਦ ਮੈਟਾ ਨੇ ਭਰੋਸਾ ਦਿੱਤਾ ਹੈ ਕਿ ਉਹ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪਿਛਲੀ ਖ਼ਬਰ ਇਸਰੋ ਵਲੋਂ ਅਗਲੇ ਐਲ.ਵੀ.ਐਮ. 3 ਮਿਸ਼ਨ ਲਈ ਕ੍ਰਾਇਓਜੈਨਿਕ ਇੰਜਣ ਦਾ ਸਫ਼ਲ ਪ੍ਰੀਖਣ ਅਗਲੀ ਖ਼ਬਰ ਐੱਨ.ਸੀ.ਈ.ਆਰ.ਟੀ. ਵਲੋਂ 8ਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਨਵੀਂ ਕਿਤਾਬ ਜਾਰੀ, ਨਿਆਂਪਾਲਿਕਾ ’ਤੇ ਵਿਵਾਦਪੂਰਨ ਅਧਿਆਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।