07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਬਘੇਲ ਵਲੋਂ ਕਾਜਰਕਾਰੀ ਪ੍ਰਧਾਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ

ਅਜੀਤ ਡੈਸਕ 08-07-2026

ਚੰਡੀਗੜ੍ਹ, 7 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵਲੋਂ ਅੱਜ ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਹੋਰ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ । ਭੁਪੇਸ਼ ਬਘੇਲ ਨੇ ਕਿਹਾ ਕਿ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਜ਼ੋਨਾਂ ਦੀ ਵੰਡ ਕੀਤੀ ਗਈ ਹੈ ਅਤੇ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਹਲਕਿਆਂ ਨੂੰ ਤਿੰਨ ਜ਼ੋਨਾਂ ਵਿਚ ਵੰਡ ਕੇ ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਜਿਸ ਤਹਿਤ ਸੁਖਵਿੰਦਰ ਸਿੰਘ ਡੈਨੀ ਨੂੰ ਜ਼ੋਨ 1, ਸੰਗਤ ਸਿੰਘ ਗਿੱਲ ਜੀਆਂ ਨੂੰ ਜ਼ੋਨ 2 ਅਤੇ ਰਾਜਕੁਮਾਰ ਵੇਰਕਾ ਨੂੰ ਜ਼ੋਨ 3 ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਪੀਲ ’ਤੇ ਕੇਂਦਰ ਨੇ ਓ.ਟੀ.ਟੀ. ਤੋਂ ‘ਸਤਲੁਜ’ ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਅਗਲੀ ਖ਼ਬਰ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ਅਦਾਲਤ ਨੇ 3 ਦੋਸ਼ੀਆਂ ਨੂੰ ਪੁਲਿਸ ਰਿਮਾਂਡ ’ਤੇ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।